ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
By Azad Soch
On

Chandigarh,21 August,2024,(Azad Soch News):- ਮੌਸਮ ਵਿਭਾਗ (Department of Meteorology) ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ,ਵਿਭਾਗ ਮੁਤਾਬਕ, 23 ਅਗਸਤ ਤੱਕ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋ ਸਕਦੀ ਹੈ,ਖ਼ਾਸ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਰੂਪਨਗਰ, ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਚੰਡੀਗੜ੍ਹ 'ਚ ਬਾਰਿਸ਼ ਦਾ ਅਨੁਮਾਨ ਹੈ,ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ, ਅਗਸਤ 'ਚ ਹੁਣ ਤੱਕ ਸਾਧਾਰਨ ਤੋਂ ਨੌ ਫੀਸਦੀ ਘੱਟ ਬਾਰਿਸ਼ ਹੋਈ ਹੈ,ਮੰਗਲਵਾਰ ਸਵੇਰੇ ਸੱਤ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ,ਪੰਜਾਬ 'ਚ ਮੰਗਲਵਾਰ ਨੂੰ ਵੀ ਬੱਦਲ ਛਾਏ ਨਜ਼ਰ ਆਏ,ਅੱਜ ਸਵੇਰੇ ਵੀ ਕਈ ਥਾਵਾਂ 'ਤੇ ਕਾਲੇ ਬੱਦਲ ਹਨ ਅਤੇ ਕਈ ਇਲਾਕਿਆਂ ਵਿੱਚ ਮੀਂਹ ਵੀ ਪਿਆ ਹੈ,ਲੁਧਿਆਣਾ, ਬਠਿੰਡਾ, ਪਠਾਨਕੋਟ, ਫ਼ਿਰੋਜ਼ਪੁਰ, ਕਪੂਰਥਲਾ ਸਮੇਤ ਕਈ ਥਾਵਾਂ 'ਤੇ ਮੀਂਹ ਪਿਆ।
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...