ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ

ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ  ਸਮਾਗਮ ਸੂਫੀ ਰੰਗ ਵਿੱਚ ਰੰਗਿਆ

 

ਫਰੀਦਕੋਟ 23 ਸਤੰਬਰ ( ) ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਆਪਣੀ ਕਲਾ ਦਾ ਮਜਾਹਰਾ ਕੀਤਾ ਅਤੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ । ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰਐਸ.ਐਸ.ਪੀ. ਪ੍ਰਗਿੱਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

            ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਏ ਹੋਏ ਮਹਿਮਾਨਾਂਆਮ ਲੋਕਾਂ ਦੀ ਧੰਨਵਾਦ ਕਰਦਿਆ ਉਨ੍ਹਾਂ ਨੂੰ ਬਾਬਾ ਫਰੀਦ ਆਗਮਨ ਪੁਰਵ ਦੀ  ਵਧਾਈ ਦਿੱਤੀ।

ਇਸ ਉਪਰੰਤ ਸੂਫੀ ਗਾਇਕ ਕੰਵਰ ਗਰੇਵਾਲ ਨੇ ਟਿਕਟਾਂ ਦੋ ਲੈ ਲਈਮਸਤ ਬਣਾ ਦੇਣਗੇ ਸਮੇਤ ਆਪਣੇ ਅਨੇਕਾਂ ਗੀਤਾਂ ਨਾਲ ਦਰਸ਼ਕਾਂ ਨੂੰ ਲੰਮਾ ਸਮਾਂ ਝੂੰਮਣ ਲਗਾਇਆ। ਦਰਸ਼ਕਾਂ ਨੇ ਦੇਰ ਰਾਤ ਤੱਕ ਇਸ ਸੂਫੀ ਸ਼ਾਮ ਦਾ ਆਨੰਦ ਮਾਣਿਆ। ਇਹ ਮੇਲਾ ਉਸ ਸਮੇਂ ਜੋਬਨ ਤੇ ਪੁੱਜ ਗਿਆ ਜਦੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਰੋਤਿਆਂ ਦੀ ਮੰਗ ਤੇ ਗੁਣਗੁਣਾਇਆ।

ਸਮਾਗਮ ਦੀ ਸ਼ੁਰੂਆਤ ਸੂਫੀ ਗਾਇਕ ਚੰਦਰਾ ਬਰਾੜ ਨੇ ਆਪਣੇ ਗੀਤਾਂ ਪਾਕਿਸਤਾਨੀ ਸੂਟਦਾਦੀ ਮਾਂਮੈਡਲ ਆਦਿ ਗੀਤਾ ਨਾਲ ਲੋਕਾਂ ਨੂੰ ਮੋਹਿਆ। ਇਸ ਤੋਂ ਪਹਿਲਾਂ ਨੋਰਥ ਜੋਨ ਕਲਚਰ ਸੈਂਟਰ ਪਟਿਆਲਾ ਵੱਲੋਂ ਕੌਮੀ ਲੋਕ ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰਸਿੱਧ ਮੰਚ ਸੰਚਾਲਕ ਸ੍ਰੀ ਜਸਬੀਰ ਜੱਸੀ ਵੱਲੋਂ ਨਿਭਾਈ ਗਈ। ਇਸ ਮੌਕੇ ਲੋਕਾਂ ਨੇ ਮੇਲੇ ਨੇ ਆਨੰਦ ਮਾਣਿਆ ਅਤੇ ਪੁਲਿਸ ਵੱਲੋਂ ਕੀਤੇ ਪੁਖਤਾ ਇੰਤਜਾਮਾਂ ਦੀ ਸਰਾਹਨਾ ਕੀਤੀ।

ਇਸ ਮੌਕੇ ਐਡਵੋਕੇਟ ਸੰਦੀਪ ਸਿੰਘ ਧਾਲੀਵਾਲ ਇੰਨਫਰਮੇਸ਼ਨ ਕਮਿਸ਼ਨਰ ਪੰਜਾਬਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ,ਬੀਬੀ ਬੇਅੰਤ ਕੌਰ ਸੇਖੋਂਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲਜੀ.ਏ. ਮੈਡਮ ਤੁਸ਼ਿਤਾ ਗੁਲਾਟੀਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰਐਸ.ਡੀ.ਐਮ. ਜੈਤੋ ਪਰਲੀਨ ਕੌਰ ਬਰਾੜਰਣਬੀਰ ਸਿੰਘ ਸਿੱਧੂ ਤਹਿਸਾਲੀਦਾਰ ਫਰੀਦਕੋਟਹਰਿੰਦਰਪਾਲ  ਸਿੰਘ ਬੇਦੀ ਤਹਿਸਾਲੀਦਾਰ ਕੋਟਕਪੂਰਾਡੀ.ਪੀ.ਆਰ.ਓ ਅਮਰੀਕ ਸਿੰਘਵੱਡੀ ਗਿਣਤੀ ਵਿੱਚ ਜੁਡੀਸ਼ਰੀ ਅਫਸਰਐਡਵੋਕੋਟ ਬੀਰਇੰਦਰ ਸਿੰਘ ਸੰਧਵਾ,ਗੁਰਤੇਜ ਸਿੰਘ ਖੋਸਾਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਿਕਟ ਕਮੇਟੀ ਫਰੀਦਕੋਟਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕਲਛਮਣ ਸਿੰਘ ਭਗਤੂਆਣਾ ਮਾਰਕਿਟ ਕਮੇਟੀ ਜੈਤੋਸੁਖਵੰਤ ਸਿੰਘ ਪੱਕਾਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬਧਰਮਜੀਤ ਸਿੰਘ ਰਾਮੇਆਣਾ ਵਾਈਸ ਚੇਅਰਮੈਨ ਸੀਵਰੇਜ ਵਾਟਰ ਸਪਲਾਈ ਬੋਰਡ ਪੰਜਾਬਸਿਮਰਨ ਸਿੰਘ ਪ੍ਰਧਾਨ ਟਰੱਕ ਯੂਨੀਅਨਗੁਰਪਿੰਦਰ ਸਿੰਘ ਵਾਲੀਆ ਚੇਅਰਮੈਨ ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Tags:

Advertisement

Latest News

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ
ਚੰਡੀਗੜ੍ਹ, 23 ਸਤੰਬਰਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ "ਗਾਂਧੀ ਅਤੇ...
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ