ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 11 ਅਪ੍ਰੈਲ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 42 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5770 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 569 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।\

Tags:

Advertisement

Latest News

ਭਾਰਤ ਪ੍ਰਮਾਣੂ ਊਰਜਾ ਵਿੱਚ ਆਤਮਨਿਰਭਰ ਬਣਨ ਵੱਲ ਵਧ ਰਿਹਾ ਹੈ: ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ ਭਾਰਤ ਪ੍ਰਮਾਣੂ ਊਰਜਾ ਵਿੱਚ ਆਤਮਨਿਰਭਰ ਬਣਨ ਵੱਲ ਵਧ ਰਿਹਾ ਹੈ: ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ
Chandigarh,17,APRIL,2025,(Azad Soch News):- ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ (Minister Manohar Lal Khattar) ਥਰਮਲ ਅਧਾਰਤ ਬਿਜਲੀ ਪ੍ਰੋਜੈਕਟਾਂ...
ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ ਦੀ ਪਤਨੀ ਸਾਗਰਿਕਾ ਘਾਟਗੇ ਨੇ ਪੁੱਤਰ ਨੂੰ ਜਨਮ ਦਿੱਤਾ
ਅਫਗਾਨਿਸਤਾਨ ਵਿੱਚ ਬੁੱਧਵਾਰ (16 ਅਪ੍ਰੈਲ) ਨੂੰ 5.6 ਤੀਬਰਤਾ ਦਾ ਭੂਚਾਲ ਆਇਆ
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ 'ਤੇ ਰੋਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ
ਹਰੀ ਮਿਰਚ ਦਾ ਸੇਵਨ
ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਉੱਤੇ ਹਮਲੇ ਦੀ ਜਾਂਚ ਹੁਣ NIA ਕਰੇਗੀ