ਯੁੱਧ ਨਸ਼ਿਆਂ ਵਿਰੁੱਧ’ 26ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇਮਾਰੀ, 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’ 26ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇਮਾਰੀ, 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 26 ਮਾਰਚ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 26ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 483 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 26 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4114 ਹੋ ਗਈ ਹੈ।


ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.1 ਕਿਲੋ ਹੈਰੋਇਨ, 301 ਗ੍ਰਾਮ ਅਫੀਮ ਅਤੇ 13570 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 531 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 114 ਜਾਗਰੂਕਤਾ ਸਮਾਗਮ ਕਰਵਾਏ ਗਏ।

Tags:

Advertisement

Latest News

ਉਪ ਮੁੱਖ ਇੰਜੀਨੀਅਰ ਇੰਜ਼: ਧਨਵੰਤ ਸਿੰਘ ਹਮੇਸ਼ਾ ਬਿਜਲੀ ਖਪਤਕਾਰਾਂ ਨੂੰ ਸਮਰਪਿਤ ਰਹੇ: ਇੰਜ਼: ਰਤਨ ਮਿੱਤਲ ਉਪ ਮੁੱਖ ਇੰਜੀਨੀਅਰ ਇੰਜ਼: ਧਨਵੰਤ ਸਿੰਘ ਹਮੇਸ਼ਾ ਬਿਜਲੀ ਖਪਤਕਾਰਾਂ ਨੂੰ ਸਮਰਪਿਤ ਰਹੇ: ਇੰਜ਼: ਰਤਨ ਮਿੱਤਲ
ਫੋਟੋ ਕੈਪਸ਼ਨ :   *ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਚਾਲਣ ਦੱਖਣ ਜੋਨ ਦੇ ਮੁੱਖ ਇੰਜੀਨੀਅਰ ਇੰਜ਼:ਰਤਨ ਮਿੱਤਲ ਇੰਜ: ਧਨਵੰਤ ਸਿੰਘ ਉਪ...
Toll Tax: 1 ਅਪ੍ਰੈਲ ਤੋਂ ਸ਼ੰਭੂ ਬਾਰਡਰ ਟੋਲ ਪਲਾਜ਼ਾ ਦੇ ਵਧਣਗੇ ਰੇਟ
ਨਰਾਤਿਆਂ ਦੇ ਵਰਤ ‘ਚ ਜ਼ਰੂਰ ਖਾਓ ਮਖਾਣੇ
ਸ਼ੁਭਮਨ ਗਿੱਲ ਨੇ ਨਰਿੰਦਰ ਮੋਦੀ ਸਟੇਡੀਅਮ 'ਚ ਰਚਿਆ ਇਤਿਹਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-03-2025 ਅੰਗ 619
ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ