ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਵਾੜਾ ਦੜਕਾ, ਪੱਕਾ ਅਤੇ ਬਿਜਲੀਵਾਲ ਵਿਚ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਵਾੜਾ ਦੜਕਾ, ਪੱਕਾ ਅਤੇ ਬਿਜਲੀਵਾਲ ਵਿਚ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ

ਫਰੀਦਕੋਟ 5 ਦਸੰਬਰ 2024( )ਵਿਸ਼ਵ ਮਿੱਟੀ ਦਿਵਸ ਹਰ ਸਾਲ 5 ਦਸੰਬਰ ਨੂੰ ਮਨਾਇਆ ਜਾਂਦਾ ਹੈ।  ਇਸ ਦਿਨ ਨੂੰ ਮਨਾਉਣ ਦਾ ਮਕਸਦ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਿੱਟੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ਵ ਮਿੱਟੀ ਦਿਵਸ ਪਿੰਡ ਵਾੜਾ ਦਰਾਕਾ ਬਲਾਕ ਕੋਟਕਪੂਰਾ ਅਤੇ  ਪਿੰਡ ਬੀਹਲੇ ਵਾਲਾ, ਪੱਕਾ ਬਲਾਕ ਫ਼ਰੀਦਕੋਟ ਵਿਚ ਮਨਾਇਆ ਗਿਆ।

 ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਇਸ ਸਾਲ ਵਿਸ਼ਵ ਮਿੱਟੀ ਦਿਵਸ ਮਨਾਉਣ ਲਈ  "ਮਿੱਟੀ ਦੀ ਦੇਖਭਾਲ: ਮਾਪਨਿਗਰਾਨਪ੍ਰਬੰਧਨ"  ਵਿਸ਼ਾ ਹੈਜੋ ਮਿੱਟੀ ਦੀਆਂ ਵਿਸ਼ੇਸ਼ਤਾਵਾਂ ਨੂੰ ਸਮਝਣ ਅਤੇ ਭੋਜਨ ਸੁਰੱਖਿਆ ਲਈ ਟਿਕਾਊ ਮਿੱਟੀ ਪ੍ਰਬੰਧਨ 'ਤੇ ਸੂਚਿਤ ਫੈਸਲੇ ਲੈਣ ਦਾ ਸਮਰਥਨ ਕਰਨ ਲਈ ਸਹੀ ਮਿੱਟੀ ਦੇ ਡਾਟਾ ਅਤੇ ਜਾਣਕਾਰੀ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਉਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ  ਨੇ 20 ਦਸੰਬਰ 2013 ਨੂੰ ਹਰ ਸਾਲ ਦਸੰਬਰ ਨੂੰ 'ਵਿਸ਼ਵ ਮਿੱਟੀ ਦਿਵਸਵਜੋਂ ਮਨਾਉਣ ਦਾ ਫੈਸਲਾ ਕੀਤਾ ਸੀ।  ਸੰਯੁਕਤ ਰਾਸ਼ਟਰ ਮਹਾਸਭਾ ਨੇ ਸਾਲ 2015 ਨੂੰ 'ਅੰਤਰਰਾਸ਼ਟਰੀ ਮਿੱਟੀ ਸਾਲਵਜੋਂ ਮਨਾਉਣ ਦਾ ਐਲਾਨ ਕੀਤਾ ਸੀ

ਉਨ੍ਹਾਂ ਦੱਸਿਆ ਕਿ ਥਾਈਲੈਂਡ ਦੇ ਰਾਜਾ ਭੂਮੀਬੋਲ ਅਦੁਲਿਆਦੇਜ ਦਾ ਜਨਮ ਦਿਨ ਵਿਸ਼ਵ ਮਿੱਟੀ ਦਿਵਸ ਵਜੋਂ ਮਨਾਇਆ ਜਾਂਦਾ ਹੈ।  ਭੂਮੀਬੋਲ 70 ਸਾਲਾਂ ਤੱਕ ਥਾਈਲੈਂਡ ਦਾ ਰਾਜਾ ਰਿਹਾ।  ਇਸ ਸਮੇਂ ਦੌਰਾਨ ਉਨ੍ਹਾਂ ਨੇ ਆਪਣੇ ਖੇਤਰ ਦੇ ਹਰ ਗਰੀਬ ਅਤੇ ਹਰ ਕਿਸਾਨ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਅਤੇ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਹਜ਼ਾਰ ਪ੍ਰੋਜੈਕਟ ਸ਼ੁਰੂ ਕੀਤੇ ਸਨ।  ਇਨ੍ਹਾਂ ਸਾਰੀਆਂ ਸਕੀਮਾਂ ਦਾ ਮੁੱਖ ਕੇਂਦਰ ਮਿੱਟੀ ਸੀ।  ਉਨਾਂ ਦੱਸਿਆ ਕਿ ਮਿੱਟੀ ਦੀ ਸਿਹਤ ਦਾ ਸਿੱਧਾ ਸਬੰਧ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਨਾਲ ਹੈ ।

ਭੌਂ ਪਰਖ ਅਫ਼ਸਰ ਡਾ. ਮਨਪ੍ਰੀਤ ਸਿੰਘ ਨੇ ਕਿਹਾ ਕਿ ਲਗਾਤਾਰ ਝੋਨੇ ਕਣਕ ਦੇ ਫ਼ਸਲੀ ਚੱਕਰ ਅਪਣਾਉਣ ਨਾਲ ਮਿੱਟੀ ਦੇ ਭੌਤਿਕੀ,ਰਸਾਇਣਕ ਅਤੇ ਜੈਵਿਕ ਗੁਣਾਂ ਵਿਚ ਲਗਾਤਾਰ ਗਿਰਾਵਟ ਆਈ ਹੈ। ਉਨਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਲਈ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਹੀ ਸੰਭਾਲਣਾ ਚਾਹੀਦਾ ,ਇਸ ਤੋਂ ਇਲਾਵਾ ਕਣਕ ਦੀ ਕਟਾਈ ਤੋਂ ਬਾਅਦ ਮੱਕੀ ਦੀ ਕਾਸ਼ਤ ਕਰਨ ਦੀ ਬਜਾਏ ਮੂੰਗੀ ਦੀ ਕਾਸ਼ਤ ਕੀਤੀ ਜਾਵੇ ਤਾਂ ਦੋਹਰਾ ਫਾਇਦਾ ਹੋ ਜਾਂਦਾ ਹੈ। ਉਨਾਂ ਕਿਹਾ ਮਿੱਟੀ ਪਰਖ ਰਿਪੋਰਟ ਦੇ ਅਧਾਰ ਤੇ ਫ਼ਸਲਾਂ ਵਿੱਚ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਸਵੰਤ ਸਿੰਘ ਡਾ. ਜਗਮੀਤ ਸਿੰਘ ਬੀ ਟੀ ਐੱਮ,ਰਾਜਾ ਸਿੰਘ ,ਜਗਦੀਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Tags:

Advertisement

Latest News

Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ
Faridabad,18 DEC,2024,(Azad Soch News):- ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਮਾੜੀ ਹੋ ਗਈ ਹੈ,ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਏਅਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ
ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ
21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ