ਪਹਿਲਵਾਨ ਅਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਐਤਵਾਰ ਨੂੰ ਖਨੌਰੀ ਬਾਰਡਰ 'ਤੇ ਪਹੁੰਚੇ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ
Chandigarh,16 DEC,2024,(Azad Soch News):- ਪਹਿਲਵਾਨ ਅਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ (Vinesh Phogat) ਐਤਵਾਰ ਨੂੰ ਖਨੌਰੀ ਬਾਰਡਰ 'ਤੇ ਪਹੁੰਚੇ,ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੂੰ ਮਿਲੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ,ਇਸ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ,ਉਨ੍ਹਾਂ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ 'ਤੇ ਵੀ ਸ਼ਬਦੀ ਹਮਲੇ ਕੀਤੇ,ਕਾਂਗਰਸੀ ਆਗੂ ਵਿਨੇਸ਼ ਫੋਗਾਟ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੂਜਿਆਂ ਲਈ ਆਪਣੀ ਜਾਨ ਖ਼ਤਰੇ ਵਿੱਚ ਪਾ ਰਹੇ ਹਨ,ਮੈਂ ਪੰਜਾਬ, ਹਰਿਆਣਾ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਕਿਸਾਨਾਂ ਦੇ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੀ ਹਾਂ, ਸਾਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਰਗੇ ਲੋਕਾਂ ਦੀ ਲੋੜ ਹੈ,ਉਹ ਆਪਣਾ ਮਰਨ ਵਰਤ ਤੋੜਨ ਲਈ ਤਿਆਰ ਨਹੀਂ ਹਨ ਅਤੇ ਦੂਜੇ ਪਾਸੇ ਸਰਕਾਰਾਂ ਕੰਨ ਬੰਦ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀਆਂ ਹਨ।