ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

 ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਅਕਤੂਬਰ: ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਿਊ ਚੰਡੀਗੜ੍ਹ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ 'ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ ਕਰਦੇ ਹਨ ਅਤੇ ਰੋਜ਼ਾਨਾ ਯੋਗਾ ਕਰਕੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਕਮਰ ਦਰਦ, ਬੈਠਣ ਸੰਬੰਧੀ ਸਮੱਸਿਆਵਾਂ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਹਾਈ ਬੀ ਪੀ ਅਤੇ ਬਲੱਡ ਸ਼ੂਗਰ ਤੋਂ ਛੁਟਕਾਰਾ ਪਾ ਰਹੇ ਹਨ। ਕਵਿਤਾ, ਇੱਥੋਂ ਦੀ ਨੌਜਵਾਨ ਟ੍ਰੇਨਰ ਅਤੇ ਬ੍ਰਹਮਰਿਸ਼ੀ ਯੋਗਾ ਕਾਲਜ, ਸੈਕਟਰ 19, ਚੰਡੀਗੜ੍ਹ ਤੋਂ ਬੀ ਐੱਡ ਇੰਨ ਯੋਗਾ, ਦੱਸਦੀ ਹੈ ਕਿ ਨਵੇਂ ਚੰਡੀਗੜ੍ਹ ਦੇ ਓਮੈਕਸ ਖੇਤਰ ਵਿੱਚ ਇੱਥੇ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਲਗਭਗ 150-170 ਭਾਗੀਦਾਰ ਰੋਜ਼ਾਨਾ ਸਵੇਰੇ ਤੋਂ ਸ਼ਾਮ ਤੱਕ ਐਂਬਰੋਸੀਆ ਪਾਰਕ, ​​ਸਿਲਵਰ ਪਾਰਕ ਅਤੇ ਅੰਬਿਕਾ ਪਾਰਕ ਵਿੱਚ ਆਪਣੇ ਢੁਕਵੇਂ ਸਮੇਂ ਅਨੁਸਾਰ ਕਲਾਸਾਂ ਵਿੱਚ ਸ਼ਾਮਲ ਹੁੰਦੇ ਹਨ। ਉਸਨੇ ਕਿਹਾ ਕਿ ਭਾਗੀਦਾਰਾਂ ਨੇ ਕਲਾਸਾਂ ਵਿੱਚ ਯੋਗਾ ਆਸਣ ਕਰਨ ਤੋਂ ਬਾਅਦ ਸਿਹਤ ਸਮੱਸਿਆਵਾਂ ਵਿੱਚ ਸੁਧਾਰ ਮਹਿਸੂਸ ਕਰਕੇ ਚੰਗੀ ਫੀਡਬੈਕ ਦਿੱਤੀ ਹੈ, ਜਿਨ੍ਹਾਂ ਦਾ ਕਿ ਉਨ੍ਹਾਂ ਨੂੰ ਰੋਜ਼ਾਨਾ ਸਾਹਮਣਾ ਕਰਨਾ ਪੈਂਦਾ ਸੀ। ਮਾਨਸੀ, ਅੰਬਿਕਾ, ਭੂਮਿਕਾ ਅਤੇ ਵੀਨਾ ਜਿਹੀਆਂ ਆਪਣੀਆਂ ਕਲਾਸਾਂ ਦੇ ਕੁਝ ਭਾਗੀਦਾਰਾਂ ਦਾ ਨਾਂ ਲੈਂਦਿਆਂ, ਉਸਨੇ ਕਿਹਾ ਕਿ ਇਹ ਭਾਗੀਦਾਰ ਕਲਾਸਾਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਮਰ ਦਰਦ, ਹਾਰਮੋਨਲ ਅਸੰਤੁਲਨ ਅਤੇ ਚੱਲਣ ਦੀਆਂ ਸਮੱਸਿਆਵਾਂ ਆਦਿ ਤੋਂ ਪੀੜਤ ਸਨ, ਹੁਣ ਉਨ੍ਹਾਂ ਦੀ ਸਿਹਤ ਵਿੱਚ ਜ਼ਿਕਰਯੋਗ ਤਬਦੀਲੀ ਮਹਿਸੂਸ ਹੋ ਰਹੀ ਹੈ। ਇਨ੍ਹਾਂ ਭਾਗੀਦਾਰਾਂ ਨੇ ਯੋਗਾ ਕਲਾਸਾਂ ਦਾ ਧੰਨਵਾਦ ਕੀਤਾ ਜੋ ਉਨ੍ਹਾਂ ਨੂੰ ਸਿਹਤਮੰਦ ਅਤੇ ਬੇਹਤਰੀਨ ਜੀਵਨ ਪ੍ਰਦਾਨ ਕਰਨ ਚ ਮਦਦਗਾਰ ਹੋਈਆਂ। ਕਵਿਤਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਸੀਐਮ ਦੀ ਯੋਗਸ਼ਾਲਾ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਕੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਸਕਦਾ ਹੈ ਅਤੇ ਇੱਕ ਸਮਰਪਿਤ ਸਮੇਂ ਤੋਂ ਇਲਾਵਾ ਕਲਾਸ ਵਿੱਚ ਸ਼ਾਮਲ ਹੋਣ ਲਈ ਕੋਈ ਫੀਸ ਨਹੀਂ ਹੈ।

Tags:

Advertisement

Latest News

ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ
ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ