ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਹੋਈ ਯੋਗਾ ਡਿਪਲੋਮੇ ਦੀ ਸ਼ੁਰੂਆਤ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਹੋਈ ਯੋਗਾ ਡਿਪਲੋਮੇ ਦੀ ਸ਼ੁਰੂਆਤ

ਫਾਜਿਲਕਾ 05 ਦਸੰਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨਉੱਥੇ ਹੀ ਅੱਜ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮੇ ਦੀ ਸ਼ੁਰੂਆਤ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ  ਵਿਖੇ ਹੋਈਇਹ ਜਾਣਕਾਰੀ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਰਾਧੇ ਸਿਆਮ ਵੱਲੋਂ ਦਿੱਤੀ ਗਈ।

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਨੂੰ ਯੋਗਾ ਦੇ ਸੈਟੇਲਾਈਟ ਸੈਂਟਰ ਲਈ ਚੁਣਿਆ ਗਿਆ ਹੈ। ਇਸ ਯੋਗਾ ਡਿਪਲੋਮੇ ਦੇ ਪਹਿਲੇ ਬੈਚ ਦੌਰਾਨ 80 ਬੱਚਿਆਂ ਵੱਲੋਂ ਦਾਖਲਾ ਲਿਆ ਗਿਆ ਹੈ ਅਤੇ ਇਹ ਇੱਕ ਸਾਲ ਦਾ ਕੋਰਸ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀਹੁਸ਼ਿਆਰਪੁਰ ਤੋਂ ਰਜਿਸਟਰਾਰ ਡਾ. ਸੰਜੀਵ ਗੋਇਲ ਸੀ.ਐਮ. ਦੀ ਯੋਗਸ਼ਾਲਾ ਦੇ ਮੁੱਖ ਸਲਾਹਕਾਰ ਸ੍ਰੀ ਕੰਮਲੇਸ਼ ਮਿਸ਼ਰਾ ਅਤੇ ਸ੍ਰੀ ਅਮਰੇਸ਼ ਝਾ,  ਡਾ. ਗਗਨਦੀਪ ਅਤੇ ਸੀਐਮ ਦੀ ਯੋਗਸ਼ਾਲਾ ਟੀਮ ਵੱਲੋਂ ਵੀਡੀਓ ਕਾਨਫ਼ਰਿੰਸਿੰਗ ਰਾਹੀਂ ਯੋਗਾ ਡਿਪਲੋਮੇ ਦੀ ਸ਼ੁਰੂਆਤ ਦੌਰਾਨ ਹਾਜ਼ਰ ਵਿਦਿਆਰਥੀਆਂ ਦਾ ਸੁਆਗਤ ਕੀਤਾ ਅਤੇ ਅੱਜ ਦੇ ਆਧੁਨਿਕ ਦੌਰ ਵਿੱਚ ਯੋਗ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਅਧੀਨ ਸਹਿਰ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 76694-00500 ’ਤੇ ਮਿਸ ਕਾਲ ਕਰ ਸਕਦੇ ਹਨਜਿਸ ਅਨੁਸਾਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਈ ਜਾਵੇਗੀ।

Tags:

Advertisement

Latest News

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ
Chandigarh,18 DEC,20E4,(Azad Soch News):- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ,ਮੌਸਮ ਵਿਭਾਗ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-12-2024 ਅੰਗ 675
ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
ਨਵੀਂ ਫਿਲਮ 'ਹਸਰਤ' ਦੀ ਪਹਿਲੀ ਝਲਕ ਰਿਲੀਜ਼, ਫਿਲਮ ਓਟੀਟੀ ਪਲੇਟਫਾਰਮ ਉਤੇ ਹੋਵੇਗੀ ਰਿਲੀਜ਼
ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ
ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ