ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ


ਐੱਸ.ਏ.ਐੱਸ. ਨਗਰ 19 ਦਸੰਬਰ, 2024:

ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ ਲਾਹਾ ਲੈ ਕੇ ਆਪਣੇ ਆਪ ਨੂੰ ਬਿਮਾਰੀਆਂ  ਅਤੇ ਤਨਾਅ ਤੋਂ ਮੁਕਤ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
     ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ.ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਸਬ-ਡਵੀਜ਼ਨ ਖਰੜ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ।  ਮਾਹਿਰ ਯੋਗਾ ਟੇਰਨਰ ਵੱਲੋਂ ਸਵੇਰ ਤੋਂ ਸ਼ਾਮ ਤੱਕ 6 ਯੋਗਾ ਸ਼ੈਸ਼ਨ ਚਲਾਏ ਜਾ ਰਹੇ ਹਨ। ਇੰਨ੍ਹਾਂ ਸ਼ੈਸ਼ਨਾਂ ਦੇ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।
           ਯੋਗਾ ਟ੍ਰੇਨਰ ਰੋਹਿਤ ਕੁਮਾਰ ਨੇ ਦੱਸਿਆ ਕਿ ਉਸ ਵੱਲੋਂ ਖਰੜ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਮਿਊਂਸਪਲ ਕੌਂਸਲ ਦਫਤਰ, ਜੰਡਪੁਰ ਵਿਖੇ ਸਵੇਰੇ 6.30 ਵਜੇ ਤੋਂ 7.30 ਵਜੇ ਤੱਕ, ਦੂਜੀ ਕਲਾਸ ਅਮਨ ਸਿਟੀ ਵਿਖੇ ਸਵੇਰੇ 10.00 ਤੋਂ 11.00 ਵਜੇ ਤੱਕ, ਤੀਜੀ ਕਲਾਸ, ਗਰੀਨ ਵੁੱਡ ਰੈਜੀਡੈਂਸੀ, ਖਰੜ ਵਿਖੇ ਸਵੇਰੇ 11.20 ਵਜੇ ਤੋਂ 12.20 ਵਜੇ ਤੱਕ ਅਤੇ ਚੌਥੀ ਕਲਾਸ ਮਿੰਨੀ ਪਾਰਕ ਮਾਡਲ ਟਾਊਨ, ਖਰੜ ਵਿਖੇ ਦੁਪਿਹਰ 3.40 ਤੋਂ 4.40 ਵਜੇ ਤੱਕ, ਪੰਜਵੀਂ ਕਲਾਸ ਫੇਜ਼-6 (ਪਾਰਕ ਨੇੜੇ ਹਾਊਸ ਨੰ: 705) ਵਿਖੇ ਸ਼ਾਮ 5.00 ਵਜੇ ਤੋਂ 6.00 ਵਜੇ ਤੱਕ ਅਤੇ ਛੇਵੀਂ ਕਲਾਸ ਸੈਕਟਰ, 123, ਸਨੀ ਇਨਕਲੇਵ, ਖਰੜ ਵਿਖੇ ਸ਼ਾਮ 6.15 ਵਜੇ ਤੋਂ 7.15 ਵਜੇ ਤੱਕ ਲਗਾਈ ਜਾਂਦੀ ਹੈ। ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ। ਟ੍ਰੇਨਰ ਰੋਹਿਤ ਨੇ ਦੱਸਿਆ ਕਿ ਰੋਜ਼ਾਨਾ ਯੋਗਾ ਅਭਿਆਸ ਨਾਲ ਕੁਲਦੀਪ ਕੌਰ ਵੱਲੋਂ ਗੋਡਿਆਂ ਦੇ ਦਰਦ ਤੋਂ ਅਤੇ ਅਵਤਾਰ ਸਿੰਘ ਵੱਲੋਂ ਸ਼ੂਗਰ ਤੋਂ ਛੁਟਕਾਰਾ ਪਾਇਆ ਗਿਆ। ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਲੋਕ ਇਹਨਾਂ
ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ