ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਕਰਵਾਇਆ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ

ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਕਰਵਾਇਆ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ

ਅੰਮ੍ਰਿਤਸਰ 29 ਅਗਸਤ 2024:---ਮੁਕਾਬਲਾ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵੱਲੋਂ ਸਰੂਪ ਰਾਣੀ ਸਰਕਾਰੀ  ਕਾਲਜ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਭਰ ਵਿੱਚੋਂ ਵਿਦਿਆਰਥੀਆਂ ਨੇ ਏਡਜ਼ਬਲੱਡ ਡੋਨੇਸ਼ਨ ਅਤੇ ਨਸ਼ਾ ਵਿਰੋਧੀ ਵਿਸ਼ਿਆਂ ਉੱਪਰ ਰੀਲਾਂ ਬਣਾ ਕੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ 

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਸ੍ਰੀ ਰਵੀ ਦਾਰਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਰੈੱਡ ਰਿਬਨ ਕਲੱਬਾਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਵਿਦਿਆਰਥੀਆਂ ਨਾਲ਼ ਜਾਣਕਾਰੀ ਸਾਂਝੀ ਕੀਤੀ ਇਸ ਤੋਂ ਬਾਅਦ ਵਿਦਿਆਰਥੀਆਂ ਦੇ ਸਨਮੁਖ ਰੀਲ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਨਿਸ਼ਾਨ ਸਿੰਘ ਨੇ ਕੀਤਾਦੂਸਰਾ ਸਥਾਨ ਸਰੂਪ ਰਾਣੀ ਸਰਕਾਰੀ ਕਾਲਜ ਦੀ ਕਰੀਸ਼ਿਕਾ ਨੇ ਅਤੇ ਤੀਸਰਾ ਸਥਾਨ GNDU Verka ਦੀ ਨਵਜੋਤ ਕੌਰ ਨੇ ਹਾਸਿਲ ਕੀਤਾ।

 ਇਨ੍ਹਾਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਕਾਲਜ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਅਤੇ ਸਹਾਇਕ  ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਸ੍ਰੀ ਰਵੀ ਦਾਰਾ  ਵੱਲੋਂ ਜੇਤੂ ਵਿਦਿਆਰਥੀਆਂ ਨੂੰ ਕਰਮਵਾਰ 4000, 3000 ਅਤੇ 2000 ਰੁਪਏ ਦੇ ਚੈੱਕ ਵੰਡੇ ਗਏ। ਮੰਚ ਸੰਚਾਲਕ ਦੀ ਭੂਮਿਕਾ ਮੈਡਮ ਅਮਨਦੀਪ ਕੌਰ ਨੇ ਨਿਭਾਈ। ਇਸ ਤੋਂ ਇਲਾਵਾ ਇਸ ਮੌਕੇ ਤੇ ਲਖਵੀਰ ਸਿੰਘ ਪ੍ਰੋਫੈਸਰ ਰੁਪਿੰਦਰ ਕੌਰ ਅਤੇ ਐੱਸਐੱਸਐੱਸਐੱਸ ਕਾਲਜ ਤੋਂ ਅਤੇ ਹੋਰ ਵੱਖ-ਵੱਖ ਕਾਲਜਾਂ ਤੋਂ ਟੀਚਰ ਸਾਹਿਬਾਨਾਂ ਨੇ ਵੀ ਸ਼ਿਰਕਤ ਕੀਤੀ।

Tags:

Advertisement

Latest News

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ...
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ