ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਮੱਖੂ, 30 ਦਸੰਬਰ 2024:

        ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ  ਸਿੰਘ ਸਹਾਇਕ ਡਾਇਰੈਕਟਰਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

        ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਹਾਜ਼ਰੀਨਾਂ ਨਾਲ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸ਼ਾਲ ਸਿੰਘ ਪ੍ਰੋਗਰਾਮ ਅਸਰ ਵੱਲੋਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ  ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਨੁੱਕੜ ਨਾਟਕ ਦੀ ਟੀਮ ਨੂੰ ਸਰਟੀਫਿਕੇਟ ਅਤੇ ਮੋਮੈਂਨਟੋ ਦੇ ਕੇ ਸਨਮਾਨਿਤ ਕੀਤਾ ਗਿਆ। ਕਲੱਬ ਪ੍ਰਧਾਨ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮਨੁੱਕੜ ਨਾਟਕ ਦੀ ਟੀਮ ਅਤੇ ਪਿੰਡ ਦੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।

        ਇਸ ਮੌਕੇ ਤਰਨਜੀਤ ਕੌਰ ਅਤੇ ਬਲਕਾਰ ਸਿੰਘ ਤੋਂ ਇਲਾਵਾ ਕਲੱਬ ਪ੍ਰਧਾਨ ਲਵਪ੍ਰੀਤ ਸਿੰਘਕਸ਼ਮੀਰ ਸਿੰਘ ਅਤੇ ਸਿਤਾਰਾ ਸਿੰਘ ਸਰਪੰਚਸੂਰਤ ਸਿੰਘਬਲਜਿੰਦਰ ਸਿੰਘਹਰਵਿੰਦਰ ਸਿੰਘਜਗੀਰ ਸਿੰਘ, ਹਰਸਿਮਰਨ ਸਿੰਘਰਮਨਦੀਪ ਸਿੰਘ ਅਤੇ ਇੰਦਰਜੀਤ ਸਿੰਘ ਕਲੱਬ ਮੈਂਬਰਪਿੰਡ ਦੇ ਪੰਚਾਇਤ ਮੈਂਬਰਾਂ ਤੋ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ।

Tags:

Advertisement

Latest News

ਅਮਰੀਕਾ: ਨਵਾਂ ਸਾਲ ਮਨਾ ਰਹੇ ਲੋਕਾਂ 'ਤੇ ਟਰੱਕ ਚੜ੍ਹਿਆ,ਅੰਨ੍ਹੇਵਾਹ ਗੋਲੀਆਂ ਚਲਾਈਆਂ ਅਮਰੀਕਾ: ਨਵਾਂ ਸਾਲ ਮਨਾ ਰਹੇ ਲੋਕਾਂ 'ਤੇ ਟਰੱਕ ਚੜ੍ਹਿਆ,ਅੰਨ੍ਹੇਵਾਹ ਗੋਲੀਆਂ ਚਲਾਈਆਂ
USA,02 JAN,2025,(Azad Soch News):- ਅਮਰੀਕਾ ਦੇ ਨਿਊ ਓਰਲੀਨਜ਼ (New Orleans) ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਟਰੱਕ ਭੀੜ ਵਿੱਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-01-2025 ਅੰਗ 954
ਸਟਾਰ ਗਾਇਕ ਕਰਨ ਔਜਲਾ ਦੇ ਨਵੇਂ ਗਾਣੇ 'ਚ ਨਜ਼ਰ ਆਵੇਗੀ ਇਹ ਚਰਚਿਤ ਬਾਲੀਵੁੱਡ ਅਦਾਕਾਰਾ
Rajasthan News: 220 ਘੰਟਿਆਂ ਬਾਅਦ ਮਾਸੂਮ ਚੇਤਨਾ ਨੂੰ ਬੋਰਵੈੱਲ 'ਚੋਂ ਕੱਢਿਆ ਗਿਆ ਬਾਹਰ
PSEB ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਸਿਹਤ ਲਈ ਵਰਦਾਨ ਹੈ ਹਰੀ ਮੇਥੀ