ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ’ਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ’ਚ ਵੱਧ ਤੋਂ ਵੱਧ ਭਾਗ ਲੈਣ ਨੌਜਵਾਨ

ਹੁਸ਼ਿਆਰਪੁਰ, 9 ਜਨਵਰੀ: ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅੰਕੁਸ਼ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ’ਪੰਜਾਬ ਇਲੈਕਸ਼ਨ ਕੁਇਜ਼-2025’ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ।ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਭਾਗ ਲੈਦ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਦੇ ਨਾਲ ਵੈਧ ਦਸਤਾਵੇਜ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ। ਬਿਨ੍ਹਾਂ ਵੈਧ ਦਸਤਾਵੇਜਾਂ ਦੇ ਰਜਿਸਟ੍ਰੇਸ਼ਨ ਅਸਵੀਕਾਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਮਤਦਾਨ ਦੇ ਮਹੱਤਵ ਦੇ ਬਾਰੇ ਵਿਚ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ (ਸੀ.ਈ.ਓ) ਪੰਜਾਬ ਵਲੋਂ ‘ਰਾਸ਼ਟਰੀ ਮਤਦਾਤਾ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇਜ਼-2025’ ਕਰਵਾਈ ਜਾ ਰਹੀ ਹੇ।
ਅੰਕੁਸ਼ ਸ਼ਰਮਾ ਨੇ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇਜ਼-2025’ ਦੇ ਤਹਿਤ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਚੁਦ ਕੁਇਜ਼ ਮੁਕਾਬਲੇ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫਲਾਈਨ ਮੁਕਾਬਲੇ 24 ਜਨਵਰੀ 2025 ਨੂੰ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ ਜੇਤੂਆਂ ਨੂੰ ਪਹਿਚਾਣ ਆਨਲਾਈਨ ਮੁਕਾਬਲੇ ਦੇ ਤਹਿਤ ਜ਼ਿਲ੍ਹਾ ਪੱਧਰ ‘ਤੇ ਕੀਤੀ ਜਾਵੇਗੀ ਤਅੇ ਅੰਤਿਮ ਆਫਲਾਈਨ ਮੁਕਾਬਲੇ 24 ਜਨਵਰੀ, 2025 ਨੂੰ ਲੁਧਿਆਣਾ ਵਿਚ 23 ਜ਼ਿਲ੍ਹਿਆਂ ਦੇ ਜੇਤੂਆਂ ਦੇ ਵਿਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਲੈਕਸ਼ਨ ਕੁਇਜ਼-2025 ਦੇ ਲਈ ਆਨਲਾਈਨ ਰਜਿਸਟ੍ਰੇਸ਼ਨ https://punjab.indiastatquiz.com/ ’ਤੇ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿਚ ਭਾਗ ਲੈਣ ਲਈ ਵੋਟਰ ਪਹਿਚਾਣ ਪੱਧਰ, ਆਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਪਹਿਚਾਣ ਪੱਤਰ ਜਮ੍ਹਾਂ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਤੂਆਂ ਨੂੰ ਮੋਬਾਇਲ, ਲੈਪਟਾਪ ਸਹਿਤ ਕਈ ਆਕਰਸ਼ਿਤ ਇਨਾਮ ਸੀ.ਈ.ਓ ਪੰਜਾਬ ਵਲੋਂ ਦਿੱਤੇ ਜਾਣਗੇ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਬੀਰ ਸਿੰਘ, ਮੇਘਾ ਮਹਿਤਾ ਵੀ ਮੌਜੂਦ ਸਨ।

Tags:

Advertisement

Latest News

ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ
Chandigarh, 10 JAN,2025,(Azad Soch News):- ਪੰਜਾਬ ਦੇ ਜਲ ਸਰੋਤ ਵਿਭਾਗ (Water Resources Department) ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ...
ਹਰਿਆਣਾ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਕੀਤੀ ਜਾਰੀ,ਫਰਵਰੀ ਤੋਂ ਹੋਣਗੀਆਂ ਪ੍ਰੀਖਿਆਵਾਂ
ਗੁੰਮਸ਼ੁਦਾ ਲੜਕੀ ਦੀ ਤਾਲਾਸ਼
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ