ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ

Bangalore,17 OCT,2024,(Azad Soch News):- ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ (Team India) ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ,ਭਾਰਤ ਲਈ ਰਿਸ਼ਭ ਪੰਤ (Rishabh Pant) ਨੇ ਸਭ ਤੋਂ ਵੱਧ 20 ਦੌੜਾਂ ਬਣਾਈਆਂ,ਇਸ ਦੇ ਨਾਲ ਹੀ ਨਿਊਜ਼ੀਲੈਂਡ (New Zealand) ਲਈ ਮੈਟ ਹੈਨਰੀ (Matt Henry) ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ,ਵਿਲੀਅਮ ਓਰੂਕੇ ਨੂੰ 4 ਸਫਲਤਾ ਮਿਲੀ,ਟਿਮ ਸਾਊਥੀ ਨੇ 1 ਵਿਕਟ ਲਈ,ਨਿਊਜ਼ੀਲੈਂਡ ਖਿਲਾਫ ਸਿਰਫ 46 ਦੌੜਾਂ 'ਤੇ ਸਿਮਟ ਜਾਣ ਤੋਂ ਬਾਅਦ ਭਾਰਤ ਦੇ ਨਾਂਅ ਕਈ ਅਣਚਾਹੇ ਰਿਕਾਰਡ ਦਰਜ ਹੋ ਗਏ ਹਨ,ਅਸੀਂ ਉਨ੍ਹਾਂ 5 ਅਣਚਾਹੇ ਰਿਕਾਰਡਾਂ 'ਤੇ ਇੱਕ ਨਜ਼ਰ ਮਾਰਾਂਗੇ ਜੋ ਪਹਿਲੀ ਪਾਰੀ ਵਿੱਚ ਭਾਰਤ ਦੇ ਨਾਮ ਦਰਜ ਹੋਏ ਹਨ,ਬੈਂਗਲੁਰੂ ਟੈਸਟ (Bangalore Test) ਦੀ ਪਹਿਲੀ ਪਾਰੀ 'ਚ ਭਾਰਤ ਦੇ ਚੋਟੀ ਦੇ 7 ਬੱਲੇਬਾਜ਼ਾਂ 'ਚੋਂ 4 ਖਾਤਾ ਵੀ ਨਹੀਂ ਖੋਲ੍ਹ ਸਕੇ,ਵਿਰਾਟ ਕੋਹਲੀ ਤੋਂ ਇਲਾਵਾ ਸਰਫਰਾਜ਼ ਖਾਨ,ਕੇਐੱਲ ਰਾਹੁਲ ਅਤੇ ਰਵਿੰਦਰ ਜਡੇਜਾ ਜ਼ੀਰੋ 'ਤੇ ਆਊਟ ਹੋਏ,ਟੈਸਟ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਭਾਰਤੀ ਟੀਮ (Indian Team) ਦੇ ਚੋਟੀ ਦੇ 7 ਬੱਲੇਬਾਜ਼ਾਂ 'ਚੋਂ 4 ਜ਼ੀਰੋ 'ਤੇ ਪੈਵੇਲੀਅਨ ਪਰਤ ਗਏ,ਪਹਿਲੇ ਦਿਨ ਦੀ ਖੇਡ ਮੀਂਹ ਕਾਰਨ ਖ਼ਤਮ ਹੋ ਗਈ ਸੀ,ਇਸ ਤੋਂ ਬਾਅਦ ਦੂਜੇ ਦਿਨ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਦਾ ਜਾਦੂ ਦੇਖਣ ਨੂੰ ਮਿਲਿਆ। 

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ