ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ

ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ

New Delhi,16 Sep,2024,(Azad Soch News):- ਭਾਰਤੀ ਟੀਮ ਨੂੰ 19 ਸਤੰਬਰ ਤੋਂ ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਖੇਡਣੀ ਹੈ,ਜਿਸ ਲਈ ਟੀਮ ਇੰਡੀਆ (Team India) ਦੀ 16 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ,ਹਾਲਾਂਕਿ ਬੀਸੀਸੀਆਈ (BCCI) ਨੇ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ ਹੈ,ਬੰਗਲਾਦੇਸ਼ ਦੇ ਨਾਲ ਪਹਿਲਾ ਟੈਸਟ ਮੈਚ ਚੇਨਈ ਦੇ ਮੈਦਾਨ 'ਤੇ ਖੇਡਿਆ ਜਾਣਾ ਹੈ,ਜਦਕਿ ਦੂਜਾ ਮੈਚ 27 ਸਤੰਬਰ ਤੋਂ ਕਾਨਪੁਰ ਦੇ ਮੈਦਾਨ 'ਤੇ ਖੇਡਿਆ ਜਾਣਾ ਹੈ,ਦੱਸ ਦੇਈਏ ਕਿ ਰੋਹਿਤ ਸ਼ਰਮਾ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ (Test Series) 'ਚ ਭਾਰਤੀ ਟੀਮ ਦੀ ਕਪਤਾਨੀ ਕਰਨਗੇ,ਪਰ ਇਸ ਦੌਰਾਨ ਇੱਕ ਵੱਡੀ ਖਬਰ ਆ ਰਹੀ ਹੈ,ਕਿ ਭਾਰਤੀ ਕਪਤਾਨ ਬੰਗਲਾਦੇਸ਼ ਖਿਲਾਫ ਸੀਰੀਜ਼ ਤੋਂ ਬਾਹਰ ਹੋ ਗਿਆ ਹੈ,ਬੰਗਲਾਦੇਸ਼ ਖਿਲਾਫ 2 ਟੈਸਟ ਮੈਚਾਂ ਤੋਂ ਇਲਾਵਾ ਭਾਰਤੀ ਟੀਮ ਨੂੰ 6 ਅਕਤੂਬਰ ਤੋਂ 3 ਟੀ-20 ਮੈਚਾਂ (T-20 Matches) ਦੀ ਸੀਰੀਜ਼ ਵੀ ਖੇਡਣੀ ਹੈ,ਜਿਸ ਲਈ ਟੀਮ ਇੰਡੀਆ ਦਾ ਐਲਾਨ ਬਹੁਤ ਜਲਦ ਕੀਤਾ ਜਾ ਸਕਦਾ ਹੈ,ਉਥੇ ਹੀ ਟੀ-20 ਸੀਰੀਜ਼ ਤੋਂ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ।

 

Advertisement

Latest News

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 18 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ