ਪੰਜਾਬ ਵਿਧਾਨ ਸਭਾ ਦੇ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

Chandigarh,30 Sep,2024,(Azad Soch News):-  ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ,ਦੱਸਣਯੋਗ ਹੈ,ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ (Gold Medal) ਜਿੱਤਿਆ ਹੈ,ਜ਼ਿਕਰਯੋਗ ਹੈ ਕਿ ਗੁਰਸੀਰਤ ਕੌਰ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ (Asian Jr) ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ,ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਗੁਰਸੀਰਤ ਕੌਰ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ,ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ,ਜ਼ਿਕਰਯੋਗ ਹੈ ਕਿ ਗੁਰਸੀਰਤ ਕੌਰ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਗੁਰਸੀਰਤ ਕੌਰ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ,ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ,ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਲਗਾਤਾਰ ਸਮਰਥਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ,ਇਸ ਤੋਂ ਪਹਿਲਾਂ ਉਨ੍ਹਾਂ ਨੇ ਜਪਾਨ ਤੋਂ ਮਿੱਠੀਆਂ ਯਾਦਾਂ ਅਤੇ ਅਨੁਭਵ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਸੀ, ਉਨ੍ਹਾਂ ਹਮੇਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

 

 

Advertisement

Latest News

ਪੰਜਾਬ ਅਤੇ ਚੰਡੀਗੜ੍ਹ 'ਚ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਪੰਜਾਬ ਅਤੇ ਚੰਡੀਗੜ੍ਹ 'ਚ ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ
Chandigarh,06 OCT,2024,(Azad Soch News):- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ,ਰਾਤ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼...
ਹਰਿਆਣਾ ਵਿਚ ਕਾਂਗਰਸ ਚੰਗੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ-ਨੇਤਾ ਭੂਪੇਂਦਰ ਸਿੰਘ ਹੁੱਡਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-10-2024 ਅੰਗ 788
Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ