ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ
USA,30 June,2024,(Azad Soch News):- ਭਾਰਤ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਨੂੰ ਕਰਾਰੀ ਹਾਰ ਦੇ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ,ਇਸ ਨੂੰ ਲੈ ਕੇ ਦੇਸ਼ ਭਰ 'ਚ ਜਸ਼ਨ ਦਾ ਮਾਹੌਲ ਹੈ,ਕਪਤਾਨ ਰੋਹਿਤ ਸ਼ਰਮਾ (Captain Rohit Sharma) ਨੇ ਵੀ ਟੀ-20 ਕ੍ਰਿਕਟ (T-20 Cricket) ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ,ਆਈਸੀਸੀ (ICC) ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ (Social Media Handle) 'ਤੇ ਵੀ ਇਹ ਜਾਣਕਾਰੀ ਦਿੱਤੀ ਹੈ,37 ਸਾਲ ਦੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਸ਼ਨੀਵਾਰ ਨੂੰ ਇਤਿਹਾਸ ਰਚ ਦਿੱਤਾ,ਭਾਰਤ ਨੇ ਟੀ-20 ਵਿਸ਼ਵ ਕੱਪ (T-20 World Cup) ਜਿੱਤ ਲਿਆ ਹੈ,ਇਸ ਨਾਲ ਭਾਰਤ ਨੇ ਚੌਥੀ ਵਾਰ ਵਿਸ਼ਵ ਕੱਪ (ਓਡੀਆਈ, ਟੀ-20) ਖਿਤਾਬ ਜਿੱਤਿਆ ਹੈ,ਭਾਰਤੀ ਟੀਮ ਨੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ,ਇਸ ਜਿੱਤ ਨਾਲ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ ਮਿਲਿਆ ਹੈ,ਪਰ ਇਸ ਤੋਂ ਬਾਅਦ ਕੋਹਲੀ ਅਤੇ ਰੋਹਿਤ ਦੇ ਟੀ-20 ਤੋਂ ਸੰਨਿਆਸ ਲੈਣ ਨਾਲ ਕ੍ਰਿਕਟ ਪ੍ਰਸ਼ੰਸਕਾਂ ਨੂੰ ਝਟਕਾ ਲੱਗਾ।