ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਖੇਡਿਆ ਜਾਵੇਗਾ

New Delhi, 06,MARCH,2025,(Azad Soch News):- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੈਂਪੀਅਨਜ਼ ਟਰਾਫੀ (Champions Trophy) ਦਾ ਫਾਈਨਲ ਮੈਚ ਖੇਡਿਆ ਜਾਵੇਗਾ, ਨਿਊਜ਼ੀਲੈਂਡ ਕ੍ਰਿਕਟ ਟੀਮ (New Zealand Cricket Team) ਨੇ ਬੀਤੀ ਰਾਤ 5 ਮਾਰਚ ਨੂੰ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਖੇਡੀ ਗਈ ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫੀ 2025 (ICC Men's Champions Trophy 2025) ਦੇ ਦੂਜੇ ਸੈਮੀਫਾਈਨਲ ਵਿੱਚ ਦੱਖਣੀ ਅਫ਼ਰੀਕਾ ਦੀ ਟੀਮ ਨੂੰ 50 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ,ਇਸ ਤੋਂ ਪਹਿਲਾਂ 4 ਮਾਰਚ ਨੂੰ ਭਾਰਤ ਨੇ ਆਸਟ੍ਰੇਲੀਆ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਸੀ,ਦੋਵੇਂ ਟੀਮਾਂ ਚੈਂਪੀਅਨਜ਼ ਟਰਾਫੀ ਦੇ ਇਤਿਹਾਸ ਵਿੱਚ ਦੂਜੀ ਵਾਰ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ,ਇਸ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਾਲੇ ਸਾਲ 2000 'ਚ ਚੈਂਪੀਅਨਜ਼ ਟਰਾਫੀ ਦਾ ਫਾਈਨਲ ਖੇਡਿਆ ਗਿਆ ਸੀ,ਉਦੋਂ ਭਾਰਤ ਨੂੰ ਨਿਊਜ਼ੀਲੈਂਡ ਹੱਥੋਂ 6 ਵਿਕਟਾਂ ਨਾਲ ਹਾਰ ਕੇ ਖਿਤਾਬ ਗੁਆਉਣਾ ਪਿਆ ਸੀ,ਹੁਣ ਰੋਹਿਤ ਸ਼ਰਮਾ (Rohit Sharma) ਦੀ ਕਪਤਾਨੀ ਵਾਲੀ ਟੀਮ ਇੰਡੀਆ ਨਿਊਜ਼ੀਲੈਂਡ ਤੋਂ ਬਦਲਾ ਲੈ ਕੇ ਤੀਜੀ ਵਾਰ ਚੈਂਪੀਅਨਜ਼ ਟਰਾਫੀ ਦਾ ਖਿਤਾਬ ਜਿੱਤਣਾ ਚਾਹੇਗੀ।
Related Posts
Latest News
-(35).jpeg)