IPL 2025: ਈਸ਼ਾਨ ਕਿਸ਼ਨ ਜੜਿਆ IPL 2025 ਦਾ ਪਹਿਲਾ ਸੈਂਕੜਾ
By Azad Soch
On

Hyderabad,24,MARCH,2025,(Azad Soch News):- ਈਸ਼ਾਨ ਕਿਸ਼ਨ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਨੇ ਇੰਡੀਅਨ ਪ੍ਰੀਮੀਅਰ ਲੀਗ (Indian Premier League) ਦੇ ਇਤਿਹਾਸ 'ਚ ਦੂਜਾ ਸਭ ਤੋਂ ਵੱਡਾ ਸਕੋਰ ਬਣਾ ਲਿਆ ਹੈ,ਅੱਜ IPL 2025 ਦਾ ਦੂਜਾ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ 'ਚ ਸਨਰਾਈਜ਼ਰਸ ਹੈਦਰਾਬਾਦ ਅਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 6 ਵਿਕਟਾਂ ਗੁਆ ਕੇ 286 ਦੌੜਾਂ ਬਣਾਈਆਂ,ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਵੱਲੋਂ ਬਣਾਇਆ 286 ਦਾ ਸਕੋਰ IPL ਇਤਿਹਾਸ ਦਾ ਦੂਜਾ ਸਭ ਤੋਂ ਵੱਡਾ ਸਕੋਰ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਸਕੋਰ 287 ਹੈ,ਜੋ ਸਨਰਾਈਜ਼ਰਜ਼ ਹੈਦਰਾਬਾਦ ਨੇ ਬਣਾਇਆ ਸੀ,ਟੀਮ ਨੂੰ ਇਸ ਮੁਕਾਮ 'ਤੇ ਲਿਜਾਣ 'ਚ ਇਸ਼ਾਨ ਕਿਸ਼ਨ ਨੇ ਅਹਿਮ ਭੂਮਿਕਾ ਨਿਭਾਈ, ਉਨ੍ਹਾਂ ਨੇ ਸ਼ਾਨਦਾਰ ਸੈਂਕੜਾ ਲਗਾਇਆ।
Latest News

26 Mar 2025 22:02:49
ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ
ਕਿੱਥੇ ਲੱਗਾ ਸੀਐਸਆਰ ਦਾ...