ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦਾ ਆਪਣਾ ਰਿਕਾਰਡ ਤੋੜਿਆ

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦਾ ਆਪਣਾ ਰਿਕਾਰਡ ਤੋੜਿਆ

New Delhi,23, August, 2024,(Azad Soch News):- ਪੈਰਿਸ ਓਲੰਪਿਕ ਤੋਂ ਬਾਅਦ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ (Star Javelin Thrower Neeraj Chopra) ਨੂੰ ਪਹਿਲੀ ਵਾਰ ਲੁਸਾਨੇ ਡਾਇਮੰਡ ਲੀਗ 2024 (Lausanne Diamond League 2024) ਵਿੱਚ ਐਕਸ਼ਨ ਵਿੱਚ ਦੇਖਿਆ ਗਿਆ,ਨੀਰਜ ਚੋਪੜਾ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਅਤੇ ਸੀਜ਼ਨ ਦਾ ਸਭ ਤੋਂ ਵਧੀਆ ਥਰੋਅ ਕੀਤਾ,ਉਹ ਦੂਜੇ ਨੰਬਰ 'ਤੇ ਰਿਹਾ,ਉਸ ਨੇ 89.49 ਮੀਟਰ ਜੈਵਲਿਨ ਸੁੱਟ ਕੇ ਆਪਣਾ ਪੈਰਿਸ ਰਿਕਾਰਡ ਤੋੜ ਦਿੱਤਾ,ਨੀਰਜ ਚੋਪੜਾ ਨੇ ਪੈਰਿਸ ਵਿੱਚ 89.45 ਮੀਟਰ ਥਰੋਅ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ ਸੀ।

ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਪਾਕਿਸਤਾਨ ਦੇ ਅਰਸ਼ਦ ਨਦੀਮ ਇਸ ਈਵੈਂਟ 'ਚ ਹਿੱਸਾ ਨਹੀਂ ਲੈ ਰਹੇ ਹਨ,ਡਾਇਮੰਡ ਲੀਗ (Diamond League) ਦਾ ਫਾਈਨਲ ਅਗਲੇ ਮਹੀਨੇ ਖੇਡਿਆ ਜਾਵੇਗਾ,26 ਸਾਲਾ ਨੀਰਜ ਚੋਪੜਾ ਚੌਥੇ ਦੌਰ ਤੱਕ ਜ਼ਿਆਦਾ ਫਾਰਮ 'ਚ ਨਜ਼ਰ ਨਹੀਂ ਆਏ,ਉਹ ਚੌਥੇ ਦੌਰ ਤੱਕ ਚੌਥੇ ਸਥਾਨ 'ਤੇ ਸੀ,ਉਸ ਨੇ ਪੰਜਵੀਂ ਕੋਸ਼ਿਸ਼ ਵਿੱਚ 85.58 ਮੀਟਰ ਜੈਵਲਿਨ ਸੁੱਟਿਆ ਅਤੇ ਤੀਜੇ ਸਥਾਨ ’ਤੇ ਪਹੁੰਚ ਗਿਆ,ਨੀਰਜ ਚੋਪੜਾ ਨੇ ਛੇਵੀਂ ਅਤੇ ਆਖਰੀ ਕੋਸ਼ਿਸ਼ ਵਿੱਚ ਆਪਣੀ ਤਾਕਤ ਦਿਖਾਈ ਅਤੇ ਸੀਜ਼ਨ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਦਿੱਤਾ,ਉਸ ਨੇ 89.49 ਮੀਟਰ ਸੁੱਟਿਆ, ਜੋ ਪੈਰਿਸ ਓਲੰਪਿਕ ਤੋਂ ਬਿਹਤਰ ਸੀ,ਤੁਹਾਨੂੰ ਦੱਸ ਦੇਈਏ ਕਿ ਨੀਰਜ ਚੋਪੜਾ ਸਾਲ 2022 ਵਿੱਚ ਡਾਇਮੰਡ ਲੀਗ  (Diamond League) ਦੇ ਚੈਂਪੀਅਨ ਸਨ,ਉਹ ਪਿਛਲੇ ਸਾਲ ਦੂਜੇ ਸਥਾਨ 'ਤੇ ਰਿਹਾ ਸੀ।

Advertisement

Latest News

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ