ਪੰਜਾਬ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਰੋਮਾਂਚਕ ਮੈਚ 'ਚ 3 ਵਿਕਟਾਂ ਨਾਲ ਹਰਾਇਆ

ਪੰਜਾਬ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਰੋਮਾਂਚਕ ਮੈਚ 'ਚ 3 ਵਿਕਟਾਂ ਨਾਲ ਹਰਾਇਆ

Gujarat,05 April,2024,(Azad Soch News):- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ 37ਵੇਂ ਮੈਚ 'ਚ ਗੁਜਰਾਤ ਟਾਈਟਨਸ ਅਤੇ ਪੰਜਾਬ ਸੁਪਰ ਕਿੰਗਜ਼ ਵਿਚਾਲੇ ਖੇਡੇ ਗਏ ਮੈਚ 'ਚ ਪੰਜਾਬ ਨੇ ਜਿੱਤ ਦਰਜ ਕੀਤੀ,ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਪੰਜਾਬ ਸੁਪਰ ਕਿੰਗ (Punjab Super King) ਨੇ ਗੁਜਰਾਤ ਟਾਈਟਨਜ਼ (Gujarat Titans) ਨੂੰ 3 ਵਿਕਟਾਂ ਨਾਲ ਹਰਾਇਆ,ਪੰਜਾਬ ਲਈ ਸ਼ਸ਼ਾਂਕ ਸਿੰਘ ਨੇ ਸ਼ਾਨਦਾਰ ਪਾਰੀ ਖੇਡੀ ਅਤੇ 61 ਦੌੜਾਂ ਬਣਾਈਆਂ,ਇਸ ਤੋਂ ਪਹਿਲਾਂ ਗੁਜਰਾਤ ਟਾਈਟਨਜ਼ ਨੇ ਪਾਰੀ ਦੀ ਸ਼ੁਰੂਆਤ ਕਰਦਿਆਂ ਸ਼ੁਭਮਨ ਗਿੱਲ ਦੀਆਂ ਅਜੇਤੂ 89 ਦੌੜਾਂ ਦੀ ਮਦਦ ਨਾਲ 199/4 ਦੌੜਾਂ ਬਣਾਈਆਂ,ਸਾਈ ਸੁਦਰਸ਼ਨ ਨੇ ਇਸ ਮੈਚ ਵਿੱਚ 33 ਦੌੜਾਂ ਦਾ ਉਪਯੋਗੀ ਯੋਗਦਾਨ ਪਾਇਆ।


ਗੁਜਰਾਤ ਟਾਈਟਨਜ਼ (Gujarat Titans) ਦੇ 200 ਦੌੜਾਂ ਦੇ ਵੱਡੇ ਸਕੋਰ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਸ਼ੁਰੂਆਤ 'ਚ ਹੀ ਫਿੱਕੀ ਨਜ਼ਰ ਆਈ,ਪੰਜਾਬ ਸੁਪਰ ਕਿੰਗਜ਼ ਨੇ 9ਵੇਂ ਓਵਰ 'ਚ ਹੀ 4 ਵਿਕਟਾਂ ਗੁਆ ਦਿੱਤੀਆਂ ਸਨ ਅਤੇ 111 ਦੇ ਸਕੋਰ 'ਤੇ ਅੱਧੀ ਟੀਮ ਪੈਵੇਲੀਅਨ ਦਾ ਰਾਹ ਲੱਭ ਚੁੱਕੀ ਸੀ,ਹਾਲਾਂਕਿ ਇਸ ਤੋਂ ਬਾਅਦ ਸ਼ਸ਼ਾਂਕ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਜਰਾਤ ਟਾਈਟਨਜ਼ ਦੇ ਜਬਾੜੇ ਤੋਂ ਜਿੱਤ ਖੋਹ ਲਈ ਅਤੇ ਰੋਮਾਂਚਕ ਮੈਚ 3 ਵਿਕਟਾਂ ਨਾਲ ਜਿੱਤਣ 'ਚ ਕਾਮਯਾਬ ਰਹੇ,ਦਿਲਚਸਪ ਗੱਲ ਇਹ ਹੈ ਕਿ ਸ਼ਸ਼ਾਂਕ ਸਿੰਘ ਉਹੀ ਖਿਡਾਰੀ ਸੀ ਜਿਸ ਨੂੰ ਪੰਜਾਬ ਸੁਪਰ ਕਿੰਗਜ਼ ਨੇ ਨਿਲਾਮੀ ਵਿਚ ਗਲਤੀ ਨਾਲ ਖਰੀਦ ਲਿਆ ਸੀ,ਪਰ ਅੱਜ ਉਸੇ ਖਿਡਾਰੀ ਨੇ ਪੰਜਾਬ ਨੂੰ ਸ਼ਾਨਦਾਰ ਜਿੱਤ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ।

 

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ