ਚੈਂਪੀਅਨਜ਼ ਟਰਾਫੀ 2025 ਲਈ ਟੀਮ ਇੰਡੀਆ ਦਾ ਐਲਾਨ

ਚੈਂਪੀਅਨਜ਼ ਟਰਾਫੀ 2025 ਲਈ ਟੀਮ ਇੰਡੀਆ ਦਾ ਐਲਾਨ

New Mumbai, 18 JAN,2025 (Azad Soch News):- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) (Board of Control for Cricket in India (BCCI)) ਨੇ ਪਾਕਿਸਤਾਨ ਦੀ ਮੇਜ਼ਬਾਨੀ ਹੇਠ ਹਾਈਬ੍ਰਿਡ ਮਾਡਲ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ 2025 Champions Trophy 2025) ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ,ਟੀਮ ਇੰਡੀਆ (Team India) ਦੀ ਕਮਾਨ ਰੋਹਿਤ ਸ਼ਰਮਾ ਨੂੰ ਸੌਂਪੀ ਗਈ ਹੈ,ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵਾਪਸੀ ਕੀਤੀ ਹੈ,ਇਸ ਦੇ ਨਾਲ ਹੀ, ਪਿੱਠ ਦੀ ਸੱਟ ਦੇ ਬਾਵਜੂਦ, ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ,ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਇਸ ਮਹੱਤਵਪੂਰਨ ਟੂਰਨਾਮੈਂਟ ਲਈ ਉਪ-ਕਪਤਾਨ ਬਣਾਇਆ ਗਿਆ ਹੈ,ਟੀਮ ਵਿੱਚ ਰੋਹਿਤ ਸ਼ਰਮਾ ਦਾ ਸਮਰਥਨ ਕਰਨ ਲਈ ਚੁਣੇ ਗਏ ਦੋ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਸ਼ੁਭਮਨ ਗਿੱਲ ਹਨ।

ਚੈਂਪੀਅਨਜ਼ ਟਰਾਫੀ 2025 ਲਈ ਭਾਰਤੀ ਟੀਮ ਦਾ ਐਲਾਨ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ, ਰਵਿੰਦਰ ਜਡੇਜਾ।

 

 

Advertisement

Latest News