ਭਾਰਤੀ ਕ੍ਰਿਕਟ ਟੀਮ ਨੇ ਚੇਨਈ 'ਚ ਖੇਡੇ ਗਏ ਦੂਜੇ ਟੀ-20 ਮੈਚ 'ਚ ਇੰਗਲੈਂਡ ਨੂੰ 2 ਵਿਕਟਾਂ ਨਾਲ ਹਰਾ ਦਿੱਤਾ
By Azad Soch
On

New Delhi, 26 JAN,2025,(Azad Soch News):- ਭਾਰਤੀ ਕ੍ਰਿਕਟ ਟੀਮ (Indian Cricket Team) ਨੇ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ (MA Chidambaram Stadium) 'ਚ ਖੇਡੇ ਗਏ ਦੂਜੇ ਟੀ-20 ਮੈਚ 'ਚ ਇੰਗਲੈਂਡ ਨੂੰ 2 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਮੈਚ 'ਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 165 ਦੌੜਾਂ ਬਣਾਈਆਂ ਸਨ,ਟੀਮ ਇੰਡੀਆ (Team India) ਨੇ ਇੰਗਲੈਂਡ ਵੱਲੋਂ ਦਿੱਤੇ 166 ਦੌੜਾਂ ਦੇ ਟੀਚੇ ਨੂੰ 19.2 ਓਵਰਾਂ 'ਚ 4 ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ ਗੁਆ ਕੇ ਹਾਸਲ ਕਰ ਲਿਆ ਅਤੇ ਮੈਚ 2 ਵਿਕਟਾਂ ਨਾਲ ਜਿੱਤ ਲਿਆ,ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ 'ਚ 2-0 ਦੀ ਬੜ੍ਹਤ ਬਣਾ ਲਈ ਹੈ।
Latest News

19 May 2025 20:24:31
ਚੰਡੀਗੜ੍ਹ, 19 ਮਈ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ...