ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ

ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ

China,19 Sep,2024,(Azad Soch News):- ਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨਸ ਟਰਾਫ਼ੀ 2024 (Asian Champions Trophy 2024) ਵਿੱਚ ਚੀਨ ਨੂੰ 1-0 ਨਾਲ ਹਰਾ ਦਿੱਤਾ ਹੈ,ਇਸ ਮੈਚ ਦੀ ਸ਼ੁਰੂਆਤ ਵਿੱਚ ਦੋਵਾਂ ਟੀਮਾਂ ਵਿੱਚੋਂ ਕੋਈ ਵੀ ਗੋਲ ਨਹੀਂ ਕਰ ਸਕਿਆ,ਫਿਰ ਮੈਚ ਖਤਮ ਹੋਣ ਤੋਂ ਕੁਝ ਮਿੰਟ ਪਹਿਲਾਂ ਜੁਗਰਾਜ ਸਿੰਘ ਨੇ ਭਾਰਤ ਲਈ ਗੋਲ ਕਰ ਦਿੱਤਾ,ਇਸ ਗੋਲ ਦੀ ਬਦੌਲਤ ਭਾਰਤੀ ਹਾਕੀ ਟੀਮ ਖਿਤਾਬ ਜਿੱਤਣ ਵਿਚ ਸਫਲ ਰਹੀ,ਭਾਰਤ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨਸ ਟਰਾਫ਼ੀ (Asian Champions Trophy) ਦਾ ਖਿਤਾਬ ਜਿੱਤਿਆ ਸੀ,ਚੀਨ ਨੇ ਪਹਿਲੀ ਵਾਰ ਫਾਈਨਲ ਵਿੱਚ ਥਾਂ ਬਣਾਈ ਸੀ ਅਤੇ ਪਹਿਲੀ ਹੀ ਕੋਸ਼ਿਸ਼ ਵਿੱਚ ਹਾਰ ਗਈ ਸੀ,ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਫਾਈਨਲ ਤੱਕ ਇੱਕ ਵੀ ਮੈਚ ਨਹੀਂ ਹਾਰਿਆ ਹੈ,ਟੀਮ ਨੇ ਸੈਮੀਫਾਈਨਲ (Semi-Finals) ‘ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ ਸੀ,ਹਰਮਨਪ੍ਰੀਤ ਸਿੰਘ, ਉੱਤਮ ਸਿੰਘ ਅਤੇ ਜਰਮਨਪ੍ਰੀਤ ਸਿੰਘ ਨੇ ਕੋਰੀਆਈ ਟੀਮ ਖਿਲਾਫ ਗੋਲ ਕੀਤੇ ਸਨ,ਭਾਰਤੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ ਜਿੱਤਿਆ ਹੈ,ਇਸ ਤੋਂ ਪਹਿਲਾਂ ਭਾਰਤ ਨੇ 2011, 2016, 2018 (ਪਾਕਿਸਤਾਨ ਨਾਲ ਸਾਂਝੇ ਜੇਤੂ) ਅਤੇ 2023 ਵਿੱਚ ਟਰਾਫ਼ੀ ਜਿੱਤੀ ਸੀ,ਹਰਮਨਪ੍ਰੀਤ ਸਿੰਘ ਨੂੰ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ‘ਪਲੇਅਰ ਆਫ਼ ਦਾ ਟੂਰਨਾਮੈਂਟ’ ('Player of The Tournament') ਦਾ ਐਵਾਰਡ ਮਿਲਿਆ ਹੈ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ