ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ ਦਰੜਿਆ,ਸੀਰੀਜ਼ 3-0 ਨਾਲ ਜਿੱਤੀ
Vadodara,28 DEC,2024,(Azad Soch News):- ਭਾਰਤੀ ਮਹਿਲਾ ਕ੍ਰਿਕਟ ਟੀਮ (Indian Women's Cricket Team) ਨੇ ਵਡੋਦਰਾ ਦੇ ਕੋਟੰਬੀ ਸਟੇਡੀਅਮ (Kotambi Stadium) 'ਚ ਖੇਡੇ ਗਏ ਤੀਜੇ ਵਨਡੇ ਮੈਚ 'ਚ ਵੈਸਟਇੰਡੀਜ਼ ਖਿਲਾਫ 5 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ,ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ (Team India) ਨੇ ਵੈਸਟਇੰਡੀਜ਼ ਨੂੰ ਹਰਾ ਕੇ 3 ਮੈਚਾਂ ਦੀ ਸੀਰੀਜ਼ 'ਤੇ 3-0 ਨਾਲ ਕਬਜ਼ਾ ਕਰ ਲਿਆ ਹੈ, ਇਹ 11ਵੀਂ ਵਾਰ ਹੈ ਜਦੋਂ ਭਾਰਤੀ ਮਹਿਲਾ ਟੀਮ ਨੇ ਘਰੇਲੂ ਵਨਡੇ ਸੀਰੀਜ਼ (Domestic ODI Series) 'ਚ ਕਿਸੇ ਟੀਮ ਖਿਲਾਫ ਕਲੀਨ ਸਵੀਪ ਕੀਤਾ ਹੈ।
ਭਾਰਤ ਨੇ ਵੈਸਟਇੰਡੀਜ਼ (West Indies) ਵੱਲੋਂ ਦਿੱਤੇ 163 ਦੌੜਾਂ ਦੇ ਮਾਮੂਲੀ ਟੀਚੇ ਨੂੰ 28.2 ਓਵਰਾਂ 'ਚ 5 ਵਿਕਟਾਂ ਗੁਆ ਕੇ 167 ਦੌੜਾਂ ਬਣਾ ਕੇ ਆਸਾਨੀ ਨਾਲ ਹਾਸਲ ਕਰ ਲਿਆ ਅਤੇ 5 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ,ਭਾਰਤ ਵੱਲੋਂ ਦੀਪਤੀ ਸ਼ਰਮਾ 39 ਦੌੜਾਂ ਬਣਾ ਕੇ ਨਾਬਾਦ ਰਹੀ ਅਤੇ ਰਿਚਾ ਘੋਸ਼ ਨੇ 23 ਦੌੜਾਂ ਬਣਾ ਕੇ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ,ਦੌੜਾਂ ਦੇ ਇਸ ਸਫਲ ਪਿੱਛਾ ਵਿਚ ਕਪਤਾਨ ਹਰਮਨਪ੍ਰੀਤ ਕੌਰ ਨੇ 32 ਦੌੜਾਂ ਅਤੇ ਜੇਮਿਮਾਹ ਰੌਡਰਿਗਜ਼ ਨੇ 29 ਦੌੜਾਂ ਦਾ ਯੋਗਦਾਨ ਦਿੱਤਾ,ਇਸ ਜਿੱਤ ਨਾਲ ਭਾਰਤ ਨੇ 3 ਮੈਚਾਂ ਦੀ ਸੀਰੀਜ਼ 'ਤੇ 3-0 ਨਾਲ ਕਬਜ਼ਾ ਕਰ ਲਿਆ ਹੈ।