ਚੰਡੀਗੜ੍ਹ ‘ਚ ਭਲਕੇ ਹੋਵੇਗਾ ਦਿੱਲੀ ਤੇ ਪੰਜਾਬ ਵਿਚਾਲੇ ਆਈਪੀਐਲ ਮੈਚ,ਪੰਜਾਬ ਪੁਲਿਸ ਨੇ ਸੁਰੱਖਿਆ ਦਾ ਲਿਆ ਜਾਇਜ਼ਾ

New Chandigarh,22 March,2024,(Azad Soch News):- ਨਿਊ ਚੰਡੀਗੜ੍ਹ ਦੇ ਮੁੱਲਾਪੁਰ ਵਿਖੇ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ ਆਈਪੀਐਲ (IPL) ਦਾ ਮੈਚ ਹੋਣ ਜਾ ਰਿਹਾ ਹੈ,ਪੰਜਾਬ ਪੁਲਿਸ (Punjab Police) ਦੇ ADGP ਅਰਪਿਤ ਸ਼ੁਕਲਾ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ,ਮੈਚ ਲਈ ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਇਸ ਨਵੇਂ ਸਟੇਡੀਅਮ ਵਿੱਚ ਅਭਿਆਸ ਕਰ ਰਹੀਆਂ ਹਨ,ਰੂਟ ਪਲਾਨ ਅਨੁਸਾਰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ (Kurali) ਦੇ ਰੂਟ ਮੋੜ ਦਿੱਤੇ ਗਏ ਹਨ,ਪੁਲਿਸ ਅਨੁਸਾਰ ਕੁਰਾਲੀ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ,ਇਸੇ ਤਰ੍ਹਾਂ ਚੰਡੀਗੜ੍ਹ ਤੋਂ ਕੁਰਾਲੀ ਜਾਣ ਵਾਲੇ ਟ੍ਰੈਫਿਕ ਨੂੰ ਚੰਡੀਗੜ੍ਹ ਬੈਰੀਅਰ, ਸਿਸਵਾਂ ਟੀ ਪੁਆਇੰਟ ਅਤੇ ਬੂਥਗੜ੍ਹ ਰਾਹੀਂ ਕੁਰਾਲੀ ਜਾਣਾ ਪਵੇਗਾ,ਇਹ ਡਾਇਵਰਸ਼ਨ ਮੋਹਾਲੀ ਪੁਲਿਸ (Mohali Police) ਨੇ ਕੱਲ੍ਹ ਦੇ ਮੈਚ ਦੌਰਾਨ ਕੀਤਾ ਹੈ।
Related Posts
Latest News
