ਪੈਰਿਸ ਤੋਂ ਭਾਰਤ ਪਰਤੀ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ
ਦਿੱਲੀ ਏਅਰਪੋਰਟ ‘ਤੇ ਪਹੁੰਚਦਿਆਂ ਹੀ ਅੱਖਾਂ ਹੋਈਆਂ ਨਮ

New Delhi,17 August,2024,(Azad Soch News):- ਪੈਰਿਸ ਓਲੰਪਿਕ 2024 (Paris Olympics 2024) ‘ਚ ਮਹਿਲਾਵਾਂ ਦੇ 50 ਕਿਲੋਗ੍ਰਾਮ ਕੁਸ਼ਤੀ ਦੇ ਸੋਨ ਤਗਮੇ ਦੇ ਮੈਚ ਤੋਂ ਠੀਕ ਪਹਿਲਾਂ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਅਯੋਗ ਕਰਾਰ ਦਿੱਤੀ ਗਈ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (Indian Women Wrestler Vinesh Phogat) ਅੱਜ ਸਵੇਰੇ ਦੇਸ਼ ਪਰਤ ਆਈ ਹੈ,ਵਿਨੇਸ਼ ਦਾ ਦਿੱਲੀ ਏਅਰਪੋਰਟ (Delhi Airport) ਤੋਂ ਬਾਹਰ ਆਉਣ ਤੋਂ ਬਾਅਦ ਉੱਥੇ ਪਹੁੰਚੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ,ਜਦੋਂ ਵਿਨੇਸ਼ ਫੋਗਾਟ (Vinesh Phogat) ਨੂੰ ਗੋਲਡ ਮੈਡਲ ਮੈਚ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ ਤਾਂ ਭਾਰਤੀ ਓਲੰਪਿਕ ਸੰਘ (Indian Olympic Association) ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ,ਇਸ ਮਾਮਲੇ ਨੂੰ ਲੈ ਕੇ ਵਿਨੇਸ਼ ਨੇ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (Court of Arbitration for Sports) ਨੂੰ ਸਾਂਝਾ ਚਾਂਦੀ ਦਾ ਤਗਮਾ ਦੇਣ ਦੀ ਅਪੀਲ ਵੀ ਕੀਤੀ ਸੀ ਪਰ CAS ਨੇ 14 ਅਗਸਤ ਦੀ ਸ਼ਾਮ ਨੂੰ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ,ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਤੋਂ ਬਾਅਦ ਵਿਨੇਸ਼ ਫੋਗਾਟ ਜਦੋਂ ਦੇਸ਼ ਪਰਤੀ ਤਾਂ ਉਹ ਭਾਵੁਕ ਹੋ ਗਈ, ਜਦਕਿ ਉਸ ਨੇ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਅਤੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ,ਵਿਨੇਸ਼ ਦਾ ਚੈਂਪੀਅਨ ਵਾਂਗ ਦੇਸ਼ ਪਰਤਣ ‘ਤੇ ਸਵਾਗਤ ਕੀਤਾ ਗਿਆ ਹੈ,ਦਿੱਲੀ ਏਅਰਪੋਰਟ (Delhi Airport) ਦੇ ਬਾਹਰ ਵਿਨੇਸ਼ ਫੋਗਾਟ ਦਾ ਸਵਾਗਤ ਕਰਨ ਲਈ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਕਈ ਹੋਰ ਪਹਿਲਵਾਨ ਵੀ ਉੱਥੇ ਮੌਜੂਦ ਸਨ।ਇਸ ਤੋਂ ਇਲਾਵਾ ਵਿਨੇਸ਼ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Latest News
