ਵਿਰਾਟ ਕੋਹਲੀ ਨੇ ਟੀ-20 ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਵਿਰਾਟ ਕੋਹਲੀ ਨੇ ਟੀ-20 ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

USA,30 June,2024,(Azad Soch News):-  ਫਾਈਨਲ ਮੈਚ 'ਚ ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ (Star Batsman Virat Kohli) ਨੇ ਟੀਮ ਲਈ 76 ਦੌੜਾਂ ਦੀ ਅਹਿਮ ਪਾਰੀ ਖੇਡੀ ਅਤੇ ਉਸ ਨੂੰ ਇਸ ਪਾਰੀ ਲਈ 'ਪਲੇਅਰ ਆਫ ਦਿ ਮੈਚ' ('Player of The Match') ਚੁਣਿਆ ਗਿਆ,ਭਾਰਤ ਦੇ ਚੈਂਪੀਅਨ ਬਣਨ ਤੋਂ ਬਾਅਦ, ਵਿਰਾਟ ਕੋਹਲੀ ਨੇ ਵੀ T20 ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ,ਵਿਰਾਟ ਕੋਹਲੀ ਨੇ ਅੱਗੇ ਕਿਹਾ ਕਿ ਅਗਲੀ ਪੀੜ੍ਹੀ ਲਈ ਟੀ-20 ਖੇਡ ਨੂੰ ਅੱਗੇ ਲਿਜਾਣ ਦਾ ਸਮਾਂ ਆ ਗਿਆ ਹੈ,ਮੈਨੂੰ ਆਈਸੀਸੀ ਖਿਤਾਬ ਜਿੱਤਣ ਦਾ ਲੰਬਾ ਇੰਤਜ਼ਾਰ ਹੈ,ਜੇਕਰ ਰੋਹਿਤ ਸ਼ਰਮਾ 'ਤੇ ਨਜ਼ਰ ਮਾਰੀਏ ਤਾਂ 9 ਟੀ-20 ਵਿਸ਼ਵ ਕੱਪ ਖੇਡੇ ਹਨ ਅਤੇ ਮੇਰੇ ਲਈ ਇਹ ਛੇਵਾਂ ਟੀ-20 ਵਿਸ਼ਵ ਕੱਪ ਸੀ ਅਤੇ ਉਹ ਇਸ ਜਿੱਤ ਦਾ ਹੱਕਦਾਰ ਸਨ,ਭਾਰਤ ਦੇ ਦੂਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣਨ ਦੇ ਨਾਲ ਹੀ ਵਿਰਾਟ ਕੋਹਲੀ ਨੇ ਟੀ-20 ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ,ਵਿਰਾਟ ਕੋਹਲੀ ਨੇ ਕਿਹਾ ਕਿ ਇਹ ਮੇਰਾ ਆਖਰੀ ਟੀ-20 ਵਿਸ਼ਵ ਕੱਪ (T-20 World Cup) ਸੀ ਅਤੇ ਅਜਿਹਾ ਹੋਇਆ ਜਿਵੇਂ ਅਸੀਂ ਚਾਹੁੰਦੇ ਸੀ,ਇਸ ਤੋਂ ਬਾਅਦ ਉਸ ਨੇ ਕਿਹਾ ਕਿ ਭਾਰਤ ਲਈ ਵੀ ਇਹ ਮੇਰਾ ਆਖਰੀ ਟੀ-20 ਮੈਚ ਸੀ।

Advertisement

Latest News

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ