ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ

Tehran,20 May,2024,(Azad Soch News):- ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਹੈ,ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਇਹ ਖ਼ਬਰ ਪੂਰੀ ਦੁਨੀਆਂ ਵਿੱਚ ਅੱਗ ਵਾਂਗ ਫੈਲ ਗਈ,ਈਰਾਨੀ ਰਾਸ਼ਟਰਪਤੀ ਦੇ ਕਾਫਲੇ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਉੱਚ ਪੱਧਰੀ ਬੈਠਕ ਕੀਤੀ,ਹੈਲੀਕਾਪਟਰ ਕਰੈਸ਼ (Helicopter Crash) ਦੀ ਘਟਨਾ ਉਦੋਂ ਵਾਪਰੀ ਜਦੋਂ ਰਾਏਸੀ ਅਜ਼ਰਬਾਈਜਾਨ (Raisi Azerbaijan) ਵਿੱਚੋਂ ਵਾਪਸ ਆ ਰਹੇ ਸਨ,ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ IRNA ਨੇ ਇਹ ਐਲਾਨ ਕੀਤਾ ਹੈ।

ਦੇਸ਼ ਵਿਚ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਾਲੇ ਰੈੱਡ ਕ੍ਰੀਸੈਂਟ (Red Crescent) ਨੇ ਕਿਹਾ ਕਿ ਹਾਦਸੇ ਵਿਚ ਕਿਸੇ ਦੇ ਬਚਣ ਦੀ ਸੰਭਾਵਨਾ ਨਹੀਂ ਹੈ,ਹਾਦਸੇ ਤੋਂ ਬਾਅਦ ਬੀਤੀ ਸ਼ਾਮ ਪੁਤਿਨ ਨੇ ਰੂਸ ਵਿਚ ਈਰਾਨੀ ਰਾਜਦੂਤ ਨਾਲ ਮੁਲਾਕਾਤ ਕੀਤੀ,ਬੇਲੋਸੋਵ, ਗੇਰਾਸਿਮੋਵ, ਕੁਰੇਨਕੋਵ, ਲੇਵਿਟਿਨ ਅਤੇ ਸ਼ੋਇਗੂ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ,ਇਹ ਜਾਣਕਾਰੀ ਮਾਸਕੋ ਵਿੱਚ ਈਰਾਨ ਦੇ ਰਾਜਦੂਤ ਨੇ ਦਿੱਤੀ ਹੈ,ਪੁਤਿਨ ਨੇ ਕਿਹਾ ਕਿ ਰਾਸ਼ਟਰਪਤੀ ਰਾਇਸੀ (President Raisi) ਦੇ ਹੈਲੀਕਾਪਟਰ ਨਾਲ ਜੁੜੀ ਸਥਿਤੀ ਵਿੱਚ ਇਰਾਨ ਦੀ ਮਦਦ ਕਰਨ ਲਈ ਰੂਸ ਸਭ ਕੁਝ ਕਰੇਗਾ,ਜੋ ਕਿ ਇਰਾਨ ਦੇ ਸੁਪਰੀਮ ਲੀਡਰ ਤੱਕ ਪਹੁੰਚਿਆ ਜਾ ਸਕੇ।

ਰਈਸੀ ਦੇ ਨਾਲ ਹੈਲੀਕਾਪਟਰ (Helicopter) ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ'ਚ ਸਵਾਰ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਿਆਨ (Foreign Minister Hussain Amirbadulyan) ਦੀ ਵੀ ਮੌਤ ਦੀ ਸੂਚਨਾ ਦਿੱਤੀ ਗਈ ਹੈ,ਇਸ ਤੋਂ ਪਹਿਲਾਂ ਉਹਨਾਂ ਦੇ ਹੈਲੀਕਾਪਟਰ ਦਾ ਮਲਬਾ ਅਜ਼ਰਬਾਈਜਾਨ ਦੀਆਂ ਪਹਾੜੀਆਂ ਤੋਂ ਮਿਲਿਆ ਸੀ,ਇਸ ਵਿਚ ਰਾਸ਼ਟਰਪਤੀ ਰਈਸੀ ਸਮੇਤ 9 ਲੋਕ ਸਨ,ਹੈਲੀਕਾਪਟਰ ਐਤਵਾਰ ਸ਼ਾਮ ਕਰੀਬ 7 ਵਜੇ ਅਜ਼ਰਬਾਈਜਾਨ (Azerbaijan) ਨੇੜੇ ਲਾਪਤਾ ਹੋ ਗਿਆ,ਰਾਤ ਭਰ ਇਸ ਦੀ ਭਾਲ ਕੀਤੀ ਜਾ ਰਹੀ ਸੀ,ਇਲਾਕੇ 'ਚ ਭਾਰੀ ਬਰਸਾਤ, ਧੁੰਦ ਅਤੇ ਠੰਢ ਕਾਰਨ ਤਲਾਸ਼ 'ਚ ਮੁਸ਼ਕਲਾਂ ਆਈਆਂ,ਇਸ ਦੌਰਾਨ ਤਿੰਨ ਬਚਾਅ ਕਰਮਚਾਰੀ ਵੀ ਲਾਪਤਾ ਹੋ ਗਏ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ