ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਜ਼ਬਰਦਸਤ ਧ*ਮਾਕਾ ਹੋਇਆ
By Azad Soch
On
Balochistan/Pakistan,09 NOV,2024,(Azad Soch News):- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ (Quetta Railway Station) 'ਤੇ ਸ਼ਨੀਵਾਰ (9 ਨਵੰਬਰ 2024) ਨੂੰ ਇੱਕ ਜ਼ਬਰਦਸਤ ਧਮਾਕਾ ਹੋਇਆ,ਜਿਸ ਵਿੱਚ 24 ਲੋਕਾਂ ਦੀ ਮੌਤ ਹੋ ਗਈ ਤੇ 40 ਤੋਂ ਵੱਧ ਜ਼ਖਮੀ ਹੋ ਗਏ,ਬਲੋਚਿਸਤਾਨ (Balochistan) ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਭਿਆਨਕ ਕਾਰਵਾਈ ਕਰਾਰ ਦਿੱਤਾ ਤੇ ਤੁਰੰਤ ਜਾਂਚ ਦੇ ਹੁਕਮ ਦਿੱਤੇ,ਇਸ ਘਟਨਾ ਤੋਂ ਬਾਅਦ ਬੰਬ ਨਿਰੋਧਕ ਦਸਤਾ (Bomb Disposal Squad) ਤੇ ਸਥਾਨਕ ਪੁਲਿਸ ਟੀਮ (Police Team) ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ,ਸਮਾਚਾਰ ਏਜੰਸੀ ਪੀਟੀਆਈ (PTI) ਦੀ ਰਿਪੋਰਟ ਮੁਤਾਬਕ, ਬਲੋਚ ਲਿਬਰੇਸ਼ਨ ਆਰਮੀ (ਬੀਐਲਏ) (BLA) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ,ਇਹ ਧਮਾਕਾ ਰੇਲਵੇ ਸਟੇਸ਼ਨ (Railway Station) ਦੇ ਬੁਕਿੰਗ ਦਫ਼ਤਰ (Booking Office) ਵਿੱਚ ਹੋਇਆ।
Related Posts
Latest News
ਪਿੰਡ ਦੀਵਾਨ ਖੇੜਾ ਦੇ ਸਰਪੰਚ ਵੱਲੋਂ ਇੱਕ ਨਵੇਕਲੀ ਪਹਿਲ, ਪਿੰਡ ਵਾਲੇ ਪਰਾਲੀ ਨਾਲ ਕਰ ਰਹੇ ਹਨ ਕਿਨੂੰ ਦੇ ਬਾਗਾਂ ਵਿਚ ਮਲਚਿੰਗ
21 Nov 2024 13:59:23
ਫਾਜ਼ਿਲਕਾ, 21 ਨਵੰਬਰਫਾਜ਼ਿਲਕਾ ਜ਼ਿਲ੍ਹੇ ਦੇ ਮਿਹਨਤੀ ਕਿਸਾਨ ਪਰਾਲੀ ਦੀ ਸੰਭਾਲ ਲਈ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਵਿਚ ਮੋਹਰੀ ਹਨ। ਜ਼ਿਲ੍ਹੇ ਦਾ...