ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
By Azad Soch
On
Dhaka,27,DEC,2024,(Azad Soch News):- ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸਰਕਾਰੀ ਦਸਤਾਵੇਜ਼ ਨਸ਼ਟ ਹੋ ਗਏ,ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ,ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਸ ਘਟਨਾ ਨੂੰ ਸਰਕਾਰੀ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਅੰਜਾਮ ਦਿੱਤਾ ਗਿਆ ਹੈ, ਇਸ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ,ਬੰਗਲਾਦੇਸ਼ ਸਕੱਤਰੇਤ (Bangladesh Secretariat) ਦੀ ਇਮਾਰਤ ਨੰਬਰ ਸੱਤ 'ਚ ਅੱਗ ਲੱਗ ਗਈ ਅਤੇ ਕਰੀਬ ਛੇ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ,ਅਧਿਕਾਰੀਆਂ ਮੁਤਾਬਕ ਨੌ ਮੰਜ਼ਿਲਾ ਇਮਾਰਤ ਵਿੱਚ ਸੱਤ ਮੰਤਰਾਲੇ ਮੌਜੂਦ ਹਨ,ਵੀਰਵਾਰ ਸਵੇਰੇ ਹਾਈ ਸਕਿਓਰਿਟੀ ਕੰਪਲੈਕਸ (High Security Comple) 'ਚ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੀ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Latest News
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...