ਸ਼ਿਕਾਗੋ ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ
By Azad Soch
On

America,11 Sep,2024,(Azad Soch News):- ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ,ਜਿੱਥੋਂ ਸ਼ਿਕਾਗੋ (Chicago) ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ,ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਵਜੋਂ ਹੋਈ ਹੈ,ਦੱਸਿਆ ਜਾ ਰਿਹਾ ਹੈ ਕਿ ਨਵੀਨ ਦੇ ਅਮਰੀਕਾ ਵਿੱਚ ਕਈ ਸਟੋਰ ਹਨ,ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰੋਬਾਰੀ ਨਵੀਨ ਸਿੰਘ ਦੇਰ ਰਾਤ ਸਟੋਰ ਬੰਦ ਕਰਕੇ ਘਰ ਜਾਣ ਲੱਗਾ ਸੀ,ਇਸ ਦੌਰਾਨ ਉਸ ਨੂੰ ਅਮਰੀਕੀ ਮੂਲ (American Origin) ਦੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ,ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋਂ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਸੀ ਤੇ ਉਸ ਦੇ ਉਥੇ ਆਪਣੇ ਸਟੋਰ ਸਨ,ਉਨ੍ਹਾਂ ਕਿਹਾ ਕਿ ਬੀਤੀ ਰਾਤ ਅਮਰੀਕਾ ਦੇ 10:30 ਵਜੇ ਦੇ ਕਰੀਬ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ।
Related Posts
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...