ਜਰਮਨੀ ਤੋਂ ਬਾਅਦ ਹੁਣ ਅਮਰੀਕਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਤੇ ਵੱਡਾ ਬਿਆਨ

ਜਰਮਨੀ ਤੋਂ ਬਾਅਦ ਹੁਣ ਅਮਰੀਕਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਤੇ ਵੱਡਾ ਬਿਆਨ

America,27 March,2024,(Azad Soch News):- ਜਰਮਨੀ ਤੋਂ ਬਾਅਦ ਅਮਰੀਕਾ ਨੇ ਵੀ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ (Alcohol Scams) 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫਤਾਰੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ,ਅਮਰੀਕੀ ਵਿਦੇਸ਼ ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਤੇ ਪ੍ਰਮੁੱਖ ਵਿਰੋਧੀ ਧਿਰ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨਾਲ ਜੁੜੀਆਂ ਰਿਪੋਰਟਾਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ,ਅਮਰੀਕਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਦੇ ਮਾਮਲੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰ ਰਿਹਾ ਹੈ।

ਇਸ ਤੋਂ ਪਹਿਲਾਂ ਜਰਮਨੀ ਨੇ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਦਰਜ ਕਰਵਾਇਆ ਸੀ,ਜਿਸ 'ਤੇ ਭਾਰਤ ਨੇ ਜਰਮਨ ਰਾਜਦੂਤ ਨੂੰ ਤਲਬ ਕਰਕੇ ਇਸ ਨੂੰ ਅੰਦਰੂਨੀ ਮਾਮਲਾ ਦੱਸਿਆ,ਹੁਣ ਇਸ 'ਤੇ ਅਮਰੀਕਾ ਦਾ ਬਿਆਨ ਆਇਆ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਗ੍ਰਿਫਤਾਰੀ ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਸੁਰਖੀਆਂ ਬਟੋਰ ਰਹੀ ਹੈ,ਈਡੀ (ED) ਨੇ ਉਸ ਨੂੰ 21 ਮਾਰਚ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ,ਉਸੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਤੋਂ ਰਾਹਤ ਲਈ ਦਿੱਲੀ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।

 

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ