ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ
Washington,15 DEC,2024,(Azad Soch News):- ਡੋਨਾਲਡ ਟਰੰਪ (Donald Trump) ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ,ਉਥੋਂ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕਢਿਆ ਜਾ ਸਕਦਾ ਹੈ,ਇਹ ਸਾਰੇ ਲੋਕ ਗ਼ੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗ਼ਜ਼ਾਤ ਨਹੀਂ ਹਨ,ਦਰਅਸਲ ਅਮਰੀਕਾ ਵਿਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ (ਆਈ. ਸੀ. ਈ.) (Government Agency (ICE)) ਨੇ ਲਗਭਗ 15 ਲੱਖ ਲੋਕਾਂ ਦੀ ਸੂਚੀ ਬਣਾਈ ਹੈ ਜੋ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ,ਇਸ ਸੂਚੀ ਵਿਚ 18 ਹਜ਼ਾਰ ਭਾਰਤੀ ਵੀ ਸ਼ਾਮਲ ਹਨ,ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਉਹ ਅਹੁਦੇ ਦੀ ਸਹੁੰ ਚੁਕਣਗੇ,ਸੱਭ ਤੋਂ ਪਹਿਲਾਂ ਉਹ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕਢਣਗੇ,ਇਸ ਮਾਮਲੇ ’ਚ ਆਈਸੀਈ ਨੇ ਕਿਹਾ ਕਿ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਭੇਜਣਾ ਟਰੰਪ ਦੇ ਸੀਮਾ ਸੁਰੱਖਿਆ ,ਏਜੰਡੇ ਦਾ ਹਿੱਸਾ ਹੈ।