ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ

ਕੈਨੇਡਾ ਵਿੱਚ ਪੱਕਾ ਹੋਣਾ ਹੋਰ ਵੀ ਔਖਾ ਹੋ ਜਾਏਗਾ

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ

Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour Market Impact Assessments (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ,ਇਸ ਨਾਲ ਕੈਨੇਡਾ (Canada) ਵਿੱਚ ਪੱਕਾ ਹੋਣਾ ਹੋਰ ਵੀ ਔਖਾ ਹੋ ਜਾਏਗਾ,ਇਸ ਤੋਂ ਪਹਿਲਾਂ ਕੈਨੇਡਾ ਨੇ ਪਰਵਾਸੀਆਂ ਦੀ ਆਮਦ ਰੋਕਣ ਲਈ ਕਈ ਕਦਮ ਚੁੱਕੇ ਹਨ,ਇੱਥੋਂ ਤੱਕ ਕੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (Deport) ਕਰਨ ਦੀ ਪਲਾਨਿੰਗ (Planning) ਵੀ ਸ਼ੁਰੂ ਕਰ ਦਿੱਤੀ ਹੈ,ਇਸ ਸਭ ਦਾ ਅਸਰ ਪੰਜਾਬੀਆਂ ਉਪਰ ਵੀ ਪੈ ਰਿਹਾ ਹੈ,ਕੈਨੇਡਾ ਵਿੱਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ,ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਦੇ ਹਵਾਲੇ ਤੋਂ ਮੀਡੀਆ ਰਿਪੋਰਟਾਂ (Media Reports) ਵਿੱਚ ਕਿਹਾ ਗਿਆ ਹੈ ਕਿ ਕੈਨੇਡਾ  ਦੀ ਪੱਕੀ ਰਿਹਾਇਸ਼ (ਪੀਆਰ) ਲਈ Labour Market Impact Assessments ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ,ਇਸ ਲਈ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ,ਇਸ ਵੇਲੇ ਬਿਨੈਕਾਰ ਇੱਕ LMIA ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ,ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ (Labor Market Impact Assessment) ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਤੇ ਕਾਲਾ ਬਾਜ਼ਾਰੀ ਕਰਦਿਆਂ ਇੱਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ,ਇਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿੱਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ,ਸੋਸ਼ਲ ਮੀਡੀਆ (Social Media) ’ਤੇ ਠੱਗ ਏਜੰਟਾਂ ਵੱਲੋਂ LMIA ਰਾਹੀਂ ਯਕੀਨੀ ਪੀਆਰ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ,ਹਾਸਲ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ LMIA ਤਿਆਰ ਕਰਵਾਏ ਜਾਂਦੇ ਹਨ ਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ,ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਤੇ LMIA ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ-ਠੋਰੀ ਲਈ ਕੀਤੀ ਜਾ ਰਹੀ ਹੈ। 

Advertisement

Latest News

 ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ
Canada,25 NOV,2024,(Azad Soch News):-  ਕੈਨੇਡਾ ਸਰਕਾਰ (Government of Canada) ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਹੁਣ ਕੈਨੇਡਾ ਵਿੱਚ  Labour...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ