Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
Canada,04 DEC,(Azad Soch News):- ਭਾਰਤੀ ਵਿਦਿਆਰਥੀਆਂ ਸਮੇਤ ਸੱਤ ਲੱਖ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ ਜੋ ਕੈਨੇਡਾ ਵਿੱਚ ਲੱਖਾਂ ਰੁਪਏ ਖਰਚ ਕੇ ਪੀਆਰ (PR) ਅਤੇ ਨਾਗਰਿਕ ਬਣਨ ਦੇ ਆਪਣੇ ਸੁਫ਼ਨੇ ਨੂੰ ਸਾਕਾਰ ਕਰ ਰਹੇ ਹਨ,ਕੈਨੇਡਾ ਵਿੱਚ 2025 ਦੇ ਅੰਤ ਤੱਕ ਤਕਰੀਬਨ 50 ਲੱਖ ਅਸਥਾਈ ਪਰਮਿਟਾਂ (Temporary Permits) ਦੀ ਮਿਆਦ ਪੁੱਗਣ ਵਾਲੀ ਹੈ, ਜਿਨ੍ਹਾਂ ਵਿੱਚੋਂ ਸੱਤ ਲੱਖ ਭਾਰਤੀ ਅਤੇ ਜ਼ਿਆਦਾਤਰ ਪੰਜਾਬੀ ਹਨ।ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ (Immigration Minister Mark Miller) ਨੇ ਇਸ ਹਫਤੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ 5 ਮਿਲੀਅਨ ਪਰਮਿਟ ਦੀ ਮਿਆਦ ਖਤਮ ਹੋਣ ਵਾਲੀ ਹੈ। ਇਨ੍ਹਾਂ ਵਿੱਚੋਂ 7 ਲੱਖ ਪਰਮਿਟ ਵਿਦੇਸ਼ੀ ਵਿਦਿਆਰਥੀਆਂ (Foreign Students) ਦੇ ਹਨ। ਅਸਥਾਈ ਵਰਕ ਪਰਮਿਟ (Work Permit) ਆਮ ਤੌਰ 'ਤੇ 9 ਮਹੀਨਿਆਂ ਤੋਂ 3 ਸਾਲਾਂ ਦੀ ਮਿਆਦ ਲਈ ਜਾਰੀ ਕੀਤੇ ਜਾਂਦੇ ਹਨ। ਇਹ ਵਰਕ ਪਰਮਿਟ ( Work Permit) ਡਿਪਲੋਮਾ ਜਾਂ ਡਿਗਰੀ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਲੋੜੀਂਦਾ ਤਜ਼ਰਬਾ ਹਾਸਲ ਕਰਨ ਲਈ ਜਾਰੀ ਕੀਤੇ ਜਾਂਦੇ ਹਨ,ਇਸ ਸਾਲ ਅਗਸਤ ਤੋਂ ਪੰਜਾਬ ਦੇ ਵਿਦਿਆਰਥੀ ਕੈਨੇਡਾ ਦੀ ਵਿਦੇਸ਼ੀ ਵਿਦਿਆਰਥੀਆਂ ਪ੍ਰਤੀ ਬਦਲ ਰਹੀ ਨੀਤੀ ਦੇ ਖਿਲਾਫ ਬਰੈਂਪਟਨ (Brampton) ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਹਰ ਰੋਜ਼ ਨਿਯਮਾਂ ਨੂੰ ਸਖ਼ਤ ਕਰ ਰਹੀ ਹੈ।