Canada News: ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਗਿਆਨੀ ਨਰਿੰਦਰ ਸਿੰਘ ਦਾ ਸਨਮਾਨ

Canada News: ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਗਿਆਨੀ ਨਰਿੰਦਰ ਸਿੰਘ ਦਾ ਸਨਮਾਨ

Surrey, 27 September 2024,(Azad Soch News):- ਸਿੱਖ ਕੌਮ ਦੇ ਨਾਮਵਰ ਵਿਦਵਾਨ, ਕਥਾ ਵਾਚਕ ਭਾਈ ਪਿੰਦਰਪਾਲ ਸਿੰਘ (Storyteller Bhai Pinderpal Singh) ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ (Gurdwara Sadhar Nivaran Sahib Surry) ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਬੁੱਢਾ ਜੀ (Baba Budha Ji) ਦੇ ਜੀਵਨ ਨੂੰ ਸਮਰਪਿਤ ਦੋ ਦਿਨ ਕਥਾ ਕਰ ਕੇ ਸੰਗਤ ਨੂੰ ਗੁਰੂ ਲੜ ਲਾਉਣ ਦਾ ਸੁਹਿਰਦ ਯਤਨ ਕੀਤਾ ਗਿਆ।

ਉਨ੍ਹਾਂ ਗੁਰਬਾਣੀ (Gurbani) ਤੋਂ ਇਲਾਵਾ ਭਾਈ ਗੁਰਦਾਸ, ਭਾਈ ਨੰਦ ਲਾਲ ਅਤੇ ਹੋਰ ਮਹੱਤਵਪੂ੍ਰਨ ਸਿੱਖ ਲਿਖਤਾਂ ਦੇ ਸਟੀਕ ਹਵਾਲਿਆਂ ਨਾਲ ਕਥਾ ਨੂੰ ਸੁਹਜ ਅਤੇ ਨਵੀਨਤਾ ਨਾਲ ਸੰਗਤਾਂ ਦੇ ਹਿਰਦਿਆਂ ਵਿਚ ਵਸਾਇਆ,ਉਨ੍ਹਾਂ ਆਪਣੀ ਕਥਾ ਦੇ ਦੌਰਾਨ ਨਿਰੋਲ ਗੁਰਬਾਣੀ Absolute Gurbani) ਵਿੱਚੋਂ ਗੁਰਮਤਿ ਦੇ ਅਸੂਲਾਂ ਨੂੰ ਪ੍ਰਗਟ ਕਰਨ ਲਈ ਦ੍ਰਿਸ਼ਟਾਂਤ ਅਤੇ ਉਦਾਹਰਣਾਂ ਪੇਸ਼ ਕੀਤੀਆਂ।

ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਬਚਿੱਤਰ ਸਿੰਘ ਜੀ ਮੈਮੋਰੀਅਲ ਟਰੱਸਟ ਕੋਟਲਾ ਨਿਹੰਗ ਖਾਂ ਰੋਪੜ ਦੇ ਪ੍ਰਧਾਨ ਗੁਰਮੇਲ ਸਿੰਘ,  ਸਰਪ੍ਰਸਤ ਅਤੇ ਕੈਨੇਡਾ ਦੇ ਉਘੇ ਕਾਰੋਬਾਰੀ ਜੇ ਮਿਨਹਾਸ, ਡਾਇਰੈਕਟਰ ਅਤੇ ਚੇਅਰਮੈਨ ਰਣਜੀਤ ਸਿੰਘ ਖੰਨਾ, ਜੱਥੇਦਾਰ ਹਰਪਾਲ ਸਿੰਘ ਜੱਲਾ (ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਭਾਈ ਪਿੰਦਰਪਾਲ ਸਿੰਘ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ (Gurdwara Sadhar Nivaran Sahib Surry) ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

 

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ