ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ

 ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ

Canada, 07 JAN,2025,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ ਦੇ ਅਚਾਨਕ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ ਅੰਦਰ ਵਧ ਰਹੀ ਉਥਲ-ਪੁਥਲ ਦਾ ਸੰਕੇਤ ਮਿਲਦਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉਦੋਂ ਤਕ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਦੋਂ ਤਕ ਲਿਬਰਲ ਪਾਰਟੀ ਦਾ ਨਵਾਂ ਨੇਤਾ ਨਹੀਂ ਚੁਣਿਆ ਜਾਂਦਾ,ਟਰੂਡੋ ਕੰਜ਼ਰਵੇਟਿਵ ਪਾਰਟੀ ਦੇ 10 ਸਾਲਾਂ ਦੇ ਸ਼ਾਸਨ ਤੋਂ ਬਾਅਦ 2015 ਵਿਚ ਸੱਤਾ ਵਿਚ ਆਏ ਸਨ ਅਤੇ ਸ਼ੁਰੂ ਵਿਚ ਦੇਸ਼ ਨੂੰ ਉਦਾਰਵਾਦੀ ਅਤੀਤ ਵਿਚ ਵਾਪਸ ਲਿਆਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਸੀ।

Advertisement

Latest News