ਬੀਤੀ ਦੇਰ ਰਾਤ ਮਿਆਂਮਾਰ 'ਚ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ
By Azad Soch
On

Myanmar,25 JAN,2025,(Azad Soch News):- ਬੀਤੀ ਦੇਰ ਰਾਤ ਮਿਆਂਮਾਰ 'ਚ ਭੂਚਾਲ (Earthquake) ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਭੂਚਾਲ ਰਾਤ ਕਰੀਬ 1 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.8 ਮਾਪੀ ਗਈ। ਇਸ ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 106 ਕਿਲੋਮੀਟਰ ਦੀ ਡੂੰਘਾਈ ਵਿੱਚ ਪਾਇਆ ਗਿਆ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਕਿਉਂਕਿ ਉਨ੍ਹਾਂ ਦੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਹਿੱਲਣ ਲੱਗੀਆਂ ਅਤੇ ਭਾਂਡੇ ਵੀ ਡਿੱਗ ਪਏ,ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨ.ਸੀ.ਐੱਸ.) ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਹਫਤੇ ਦੀ ਸ਼ੁਰੂਆਤ 'ਚ ਮਿਆਂਮਾਰ 'ਚ 5.1 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਤੋਂ ਪਹਿਲਾਂ ਦਸੰਬਰ ਵਿੱਚ 4.2 ਤੀਬਰਤਾ ਦਾ ਭੂਚਾਲ ਆਇਆ ਸੀ
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...