ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੋਮਵਾਰ ਨੂੰ ਬ੍ਰਿਸਬੇਨ ’ਚ ਭਾਰਤ ਦੇ ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕੀਤਾ
Brisbane/Australia,04 NOV,2024,(Azad Soch News):- ਵਿਦੇਸ਼ ਮੰਤਰੀ ਐਸ. ਜੈਸ਼ੰਕਰ (Foreign Minister S. Jaishankar) ਨੇ ਸੋਮਵਾਰ ਨੂੰ ਬ੍ਰਿਸਬੇਨ ’ਚ ਭਾਰਤ ਦੇ ਨਵੇਂ ਕੌਂਸਲੇਟ ਜਨਰਲ (New Consulate General) ਦਾ ਉਦਘਾਟਨ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਨਾਲ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ, ਵਪਾਰ ਨੂੰ ਉਤਸ਼ਾਹਤ ਕਰਨ ਅਤੇ ਪ੍ਰਵਾਸੀ ਭਾਈਚਾਰੇ ਦੀ ਸੇਵਾ ਕਰਨ ’ਚ ਮਦਦ ਮਿਲੇਗੀ,ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਪਣੇ ਦੋ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਪੜਾਅ ’ਤੇ ਐਤਵਾਰ ਨੂੰ ਆਸਟ੍ਰੇਲੀਆ ਪਹੁੰਚੇ,ਜਿੱਥੋਂ ਉਹ ਸਿੰਗਾਪੁਰ ਜਾਣਗੇ,ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (Social Media Platform 'X') ’ਤੇ ਲਿਖਿਆ, ‘‘ਮੈਨੂੰ ਬ੍ਰਿਸਬੇਨ ’ਚ ਭਾਰਤ ਦੇ ਨਵੇਂ ਕੌਂਸਲੇਟ ਜਨਰਲ ਦਾ ਰਸਮੀ ਉਦਘਾਟਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ,ਇਹ ਕੁਈਨਜ਼ਲੈਂਡ ਨਾਲ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ, ਵਪਾਰ ਨੂੰ ਉਤਸ਼ਾਹਤ ਕਰਨ, ਵਿਦਿਅਕ ਸਬੰਧਾਂ ਨੂੰ ਉਤਸ਼ਾਹਤ ਕਰਨ ਅਤੇ ਪ੍ਰਵਾਸੀ ਭਾਈਚਾਰੇ ਦੀ ਸੇਵਾ ’ਚ ਯੋਗਦਾਨ ਪਾਏਗਾ,ਜੈਨੇਟ ਯੰਗ,ਕੁਈਨਜ਼ਲੈਂਡ ਦੇ ਗਵਰਨਰ ਅਤੇ ਮੰਤਰੀ ਰੌਸ ਬੇਟਸ ਅਤੇ ਫਿਓਨਾ ਸਿੰਪਸਨ ਦਾ ਉਦਘਾਟਨੀ ਸਮਾਰੋਹ ’ਚ ਸ਼ਾਮਲ ਹੋਣ ਲਈ ਧੰਨਵਾਦ।’’