ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):- ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ ਬੀਬੀ ਨੂੰ ਮੰਗਲਵਾਰ ਨੂੰ 12 ਤੋਂ ਜ਼ਿਆਦਾ ਮਾਮਲਿਆਂ 'ਚ ਅੰਤਰਿਮ ਜ਼ਮਾਨਤ ਮਿਲ ਗਈ,ਉਨ੍ਹਾਂ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦਾ ਪਾਕਿਸਤਾਨ ਦੀ ਨਿਆਂ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ,ਅੱਤਵਾਦ ਵਿਰੋਧੀ ਅਦਾਲਤ ਦੇ ਜੱਜ ਤਾਹਿਰ ਅੱਬਾਸ ਸੁਪਰਾ ਨੇ ਬੁਸ਼ਰਾ ਨੂੰ ਡੀ-ਚੌਕ (D-Chowk ਪ੍ਰਦਰਸ਼ਨਾਂ ਨਾਲ ਜੁੜੇ 13 ਮਾਮਲਿਆਂ ਤੋਂ ਇਲਾਵਾ ਪਿਛਲੇ ਸਾਲ ਦੇ ਪ੍ਰਦਰਸ਼ਨਾਂ ਦੌਰਾਨ ਨੀਮ ਫੌਜੀ ਰੇਂਜਰਾਂ ਦੀ ਹੱਤਿਆ ਨਾਲ ਸਬੰਧਤ ਇਕ ਹੋਰ ਮਾਮਲੇ ਵਿਚ 7 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ,ਬੀਬੀ ਤੋਂ ਇਲਾਵਾ ਉਸ ਦੇ ਪਤੀ ਖਾਨ (72) ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਰਮਨਾ ਥਾਣੇ ਵਿਚ ਧਾਰਾ 302 (ਕਤਲ) ਅਤੇ ਪਾਕਿਸਤਾਨ ਪੀਨਲ ਕੋਡ ਦੀਆਂ ਹੋਰ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਵਿਚ ਨਾਮਜ਼ਦ ਕੀਤਾ ਗਿਆ ਹੈ,ਐਫ.ਆਈ.ਆਰ. ਮੁਤਾਬਕ ਖਾਨ ਨੇ ਪਾਰਟੀ ਲੀਡਰਸ਼ਿਪ, ਪਤਨੀ ਬੁਸ਼ਰਾ, ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ ਉਨ੍ਹਾਂ ਦੀ ਭੈਣ ਅਲੀਮਾ ਖਾਨ ਨੂੰ ਹੁਕਮ ਦਿਤਾ ਸੀ ਕਿ ਉਹ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ,ਜੱਜ ਨੂੰ ਦਸਿਆ ਗਿਆ ਕਿ ਇਸਲਾਮਾਬਾਦ (Islamabad) ਦੇ ਵੱਖ-ਵੱਖ ਥਾਣਿਆਂ ਵਿਚ ਉਸ ਦੇ ਵਿਰੁਧ 13 ਮਾਮਲੇ ਦਰਜ ਹਨ।