ਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਲਿਓ ਵਰਾਡਕਰ ਨੇ ਅਸਤੀਫਾ ਦੇ ਦਿੱਤਾ

ਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਲਿਓ ਵਰਾਡਕਰ ਨੇ ਅਸਤੀਫਾ ਦੇ ਦਿੱਤਾ

Ireland,22 March,2024,(Azad Soch News):- ਆਇਰਲੈਂਡ (Ireland) ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਲਿਓ ਵਰਾਡਕਰ (Leo Varadkar) ਨੇ ਅਸਤੀਫਾ ਦੇ ਦਿੱਤਾ ਹੈ,ਉਨ੍ਹਾਂ ਨੇ ਆਪਣੀ ਪਾਰਟੀ ਫਾਈਨ ਗੇਲ ਪਾਰਟੀ (Fine Gael Party) ਦੇ ਆਗੂ ਦਾ ਅਹੁਦਾ ਵੀ ਛੱਡ ਦਿੱਤਾ ਹੈ,ਜਿਕਰਯੋਗ ਹੈ ਕਿ 43 ਸਾਲਾ ਲਿਓ ਆਇਰਲੈਂਡ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਸਨ,ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਸੀ,2017 ਵਿੱਚ, 38 ਸਾਲ ਦੀ ਉਮਰ ਵਿੱਚ ਉਹ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ,ਇਹ ਕਾਰਜਕਾਲ 2020 ਤੱਕ ਚੱਲਿਆ,ਉਸਦਾ ਜਨਮ 18 ਜਨਵਰੀ 1979 ਨੂੰ ਆਇਰਲੈਂਡ ਦੀ ਰਾਜਧਾਨੀ ਡਬਲਿਨ ਵਿੱਚ ਹੋਇਆ ਸੀ,ਉਸਦੀ ਮਾਂ ਮੈਰੀ ਆਇਰਲੈਂਡ (Ireland) ਨਾਲ ਸਬੰਧਤ ਸੀ।

ਲੀਓ ਦੀ ਮਾਂ ਮੈਰੀ ਇੱਕ ਨਰਸ ਵਜੋਂ ਕੰਮ ਕਰਦੀ ਸੀ,ਉਸਦੇ ਪਿਓ ਅਸ਼ੋਕ ਇੱਕ ਭਾਰਤੀ ਪਰਵਾਸੀ ਸਨ,ਉਹ ਪੇਸ਼ੇ ਤੋਂ ਇੱਕ ਡਾਕਟਰ ਸੀ ਅਤੇ 1960 ਦੇ ਦਹਾਕੇ ਵਿੱਚ ਇੰਗਲੈਂਡ (England) ਦੀ ਨੈਸ਼ਨਲ ਹੈਲਥ ਸਰਵਿਸ (National Health Service) ਵਿੱਚ ਕੰਮ ਕਰਦੇ ਸਨ,ਇੱਥੇ ਹੀ ਦੋਵਾਂ ਦੀ ਮੁਲਾਕਾਤ ਹੋਈ ਸੀ,ਅਸ਼ੋਕ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਵਰਦ ਪਿੰਡ ਦਾ ਰਹਿਣ ਵਾਲਾ ਸੀ ਅਤੇ ਮੁੰਬਈ ‘ਚ ਰਹਿੰਦਾ ਸੀ,ਉਨ੍ਹਾਂ (Leo Varadkar) ਦੀ ਪਾਰਟੀ ਨੇ ਨਵੇਂ ਆਗੂ ਲਈ ਨਾਮਜ਼ਦਗੀਆਂ ਸ਼ੁਰੂ ਕਰ ਦਿੱਤੀਆਂ ਹਨ,ਇਸ ਦੇ ਨਤੀਜੇ 5 ਅਪ੍ਰੈਲ ਨੂੰ ਐਲਾਨੇ ਜਾਣਗੇ,ਇਸ ਦੇ ਨਾਲ ਹੀ ਸੰਸਦ ‘ਚ 9 ਅਪ੍ਰੈਲ ਨੂੰ ਨਵੇਂ ਪ੍ਰਧਾਨ ਮੰਤਰੀ ਲਈ ਚੋਣਾਂ ਹੋਣਗੀਆਂ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ