ਮਾਲਦੀਵ ਨੇ ਇਜ਼ਰਾਈਲੀ ਪਾਸਪੋਰਟ ਧਾਰਕਾਂ ’ਤੇ ਲਗਾਈ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ

ਮਾਲਦੀਵ ਨੇ ਇਜ਼ਰਾਈਲੀ ਪਾਸਪੋਰਟ ਧਾਰਕਾਂ ’ਤੇ ਲਗਾਈ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ

Malay,03 Jane,2024,(Azad Soch News):-  ਮਾਲਦੀਵ ਸਰਕਾਰ ਨੇ ਐਤਵਾਰ ਨੂੰ ਇਜ਼ਰਾਈਲੀ ਪਾਸਪੋਰਟ ਧਾਰਕਾਂ (Israeli Passport Holders) ਦੇ ਹਿੰਦ ਮਹਾਂਸਾਗਰ (Indian Ocean) ਦੇ ਟਾਪੂ ਸਮੂਹ ’ਚ ਦਾਖਲ ਹੋਣ ’ਤੇ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ ਹੈ,ਇਹ ਫੈਸਲਾ ਗਾਜ਼ਾ ’ਤੇ ਇਜ਼ਰਾਈਲੀ ਫੌਜੀ ਹਮਲਿਆਂ ਨੂੰ ਲੈ ਕੇ ਮਾਲਦੀਵ ’ਚ ਵੱਧ ਰਹੇ ਲੋਕਾਂ ਦੇ ਗੁੱਸੇ ਦੇ ਵਿਚਕਾਰ ਆਇਆ ਹੈ,ਨਿਊਜ਼ ਪੋਰਟਲ ਸਨ ਐਮ.ਵੀ. (MV) ਦੀ ਖਬਰ ਮੁਤਾਬਕ ਗ੍ਰਹਿ ਮੰਤਰੀ ਅਲੀ ਇਹੁਸਾਨ (Home Minister Ali Ihusan) ਨੇ ਰਾਸ਼ਟਰਪਤੀ ਦਫ਼ਤਰ ’ਚ ਇਕ ਐਮਰਜੈਂਸੀ ਪ੍ਰੈੱਸ ਕਾਨਫਰੰਸ (Emergency Press Conference) ’ਚ ਇਸ ਫੈਸਲੇ ਦਾ ਐਲਾਨ ਕੀਤਾ,ਉਨ੍ਹਾਂ ਕਿਹਾ, ‘‘ਕੈਬਨਿਟ (Cabinet) ਨੇ ਮਾਲਦੀਵ ’ਚ ਇਜ਼ਰਾਈਲੀ ਪਾਸਪੋਰਟ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਾਨੂੰਨੀ ਸੋਧਾਂ ਕਰਨ ਦਾ ਫੈਸਲਾ ਕੀਤਾ ਹੈ,ਨਿਊਜ਼ ਪੋਰਟਲ ਨੇ ਕਿਹਾ ਕਿ ਕੈਬਨਿਟ ਨੇ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਮੰਤਰੀਆਂ ਦੀ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ,ਮਾਲਦੀਵ (Maldives) ’ਚ ਹਰ ਸਾਲ 10 ਲੱਖ ਤੋਂ ਵੱਧ ਸੈਲਾਨੀ ਆਉਂਦੇ ਹਨ,ਇਸ ’ਚ ਇਜ਼ਰਾਈਲ ਦੇ ਲਗਭਗ 15,000 ਸੈਲਾਨੀ ਸ਼ਾਮਲ ਹਨ,ਕੈਬਨਿਟ ਨੇ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਲਈ ਇਕ ਵਿਸ਼ੇਸ਼ ਦੂਤ ਨਿਯੁਕਤ ਕਰਨ ਦਾ ਵੀ ਫੈਸਲਾ ਕੀਤਾ ਜਿੱਥੇ ਫਲਸਤੀਨੀਆਂ ਨੂੰ ਮਾਲਦੀਵ ਤੋਂ ਸਹਾਇਤਾ ਦੀ ਲੋੜ ਹੈ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ