ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ
British,15 Sep,2024,(Azad Soch News):- ਬਰਤਾਨਵੀ ਸੰਸਦ (British Parliament) ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Member of Parliament Tanmanjit Singh Dhesi) ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ,ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. (UK) ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ (Select Committee) ਦੀ ਚੋਣ ਲਈ ਵੋਟਾਂ ਪਾ ਸਕਦੇ ਹਨ,ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਬਲੈਕ,ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਪਹਿਲੇ ਸੰਸਦ ਮੈਂਬਰ ਹਨ,ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ਵਜੋਂ ਤਕਰੀਬਨ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਸਲੋਹ ਸੰਸਦੀ ਹਲਕੇ ਦੀ ਸੇਵਾ ਕਰ ਰਹੇ ਹਨ ਅਤੇ ਹਾਲ ਹੀ ਵਿੱਚ 4 ਜੁਲਾਈ 2024 ਨੂੰ ਦੇਸ਼ ਵਿੱਚ ਹੋਈਆਂ ਆਮ ਚੋਣਾਂ ਵਿੱਚ ਉਹ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ,ਯੂ.ਕੇ. (UK) ਦੀ ਸੰਸਦ ਵਿੱਚ ਸਪੀਕਰ ਸਰ ਲਿੰਡਸੇ ਹੋਇਲ ਵੱਲੋਂ ਕਮੇਟੀ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਰੱਖਿਆ ਚੋਣ ਕਮੇਟੀ (Defense Select Committee) ਦਾ ਚੇਅਰਮੈਨ (Chairman) ਚੁਣੇ ਜਾਣ ‘ਤੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।