ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਲੂਆਂ ਲਈ ਵੀਜ਼ਾ ਮਨਜ਼ੂਰ ਕੀਤੇ ਗਏ

Islamabad,14 June,2024,(Azad Soch News):- ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਸ਼ਰਧਾਲੂਆਂ ਲਈ ਵੀਜ਼ਾ ਮਨਜ਼ੂਰ ਕਰ ਲਿਆ ਹੈ,ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 21 ਤੋਂ 30 ਜੂਨ 2024 ਤੱਕ ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੀ ਸਾਲਾਨਾ ਵਰ੍ਹੇਗੰਢ ਵਿਚ ਸ਼ਾਮਲ ਹੋਣ ਲਈ 509 ਵੀਜ਼ਾ ਜਾਰੀ ਕੀਤੇ ਗਏ ਹਨ,ਸਿੱਖ ਸ਼ਰਧਾਲੂ ਇਨ੍ਹਾਂ 10 ਦਿਨਾਂ ਦੌਰਾਨ ਪਾਕਿਸਤਾਨ ਦੇ ਲਾਹੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧੀ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ,ਇਸ ਤੋਂ ਇਲਾਵਾ ਪਾਕਿਸਤਾਨ ਦੇ ਨਨਕਾਣਾ ਸਾਹਿਬ ਜੀ, ਪੰਜਾ ਸਾਹਿਬ ਜੀ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਵਿਖੇ ਵੀ ਅਰਦਾਸ ਕੀਤੀ ਜਾਵੇਗੀ,ਇਸ ਤੋਂ ਬਾਅਦ ਇਹ ਜਥਾ 30 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਵਾਪਸ ਆ ਜਾਵੇਗਾ,ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ,ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਬਰਸੀ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ,ਉਹ 21 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 30 ਜੂਨ, 2024 ਨੂੰ ਭਾਰਤ ਪਰਤਣਗੇ,ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਹਰ ਸਾਲ ਵੀਜ਼ਾ ਜਾਰੀ ਕਰਦਾ ਹੈ,ਇਸ ਦੇ ਨਾਲ ਹੀ ਚੁਣੇ ਹੋਏ ਯਾਤਰੀਆਂ ਦੇ ਵੀਜ਼ੇ ਲਈ ਫਾਈਲਾਂ ਪਾਕਿਸਤਾਨ ਦੂਤਘਰ ਨੂੰ ਭੇਜੀਆਂ ਗਈਆਂ ਸਨ।
Latest News
