ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ
Pakistan/Islamabad,24 NOV,2024,(Azad Soch News):- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ (Former Prime Minister Imran Khan) ਨੇ ਅੱਜ ਯਾਨੀ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ,ਸਰਕਾਰ ਵੱਲੋਂ ਲਗਾਤਾਰ ਇਸ ਪ੍ਰਦਰਸ਼ਨ ਨੂੰ ਰੋਕਣ ਦੇ ਬਾਵਜੂਦ ਇਮਰਾਨ ਖਾਨ ਦੀ ਪਾਰਟੀ ਨੇ ਇਸਲਾਮਾਬਾਦ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ,ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਸਰਕਾਰ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਉਨ੍ਹਾਂ ਦੇ ਜੇਲ 'ਚ ਬੰਦ ਨੇਤਾਵਾਂ ਨੂੰ ਰਿਹਾਅ ਕਰਵਾਇਆ ਜਾ ਸਕੇ,ਬੇਲਾਰੂਸ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਲੁਕਾਸੇਂਕੋ (President Alexander Lukashenko) 25 ਤੋਂ 27 ਨਵੰਬਰ ਤੱਕ ਪਾਕਿਸਤਾਨ ਦੇ ਦੌਰੇ 'ਤੇ ਹੋਣਗੇ,ਇਸ ਕਾਰਨ ਉਨ੍ਹਾਂ ਦਾ ਵਫ਼ਦ 24 ਨਵੰਬਰ ਨੂੰ ਦੇਸ਼ ਪਹੁੰਚੇਗਾ,ਪੀਟੀਆਈ (PTI) ਵੱਲੋਂ ਐਲਾਨੇ ਗਏ ਪ੍ਰਦਰਸ਼ਨ ਦੇ ਸਬੰਧ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਪੀਟੀਆਈ (PTI) ਨੂੰ ਚੇਤਾਵਨੀ ਦਿੱਤੀ ਹੈ ਕਿ ਐਤਵਾਰ ਨੂੰ ਰਾਜਧਾਨੀ ਵਿੱਚ ਕਿਸੇ ਵੀ ਤਰ੍ਹਾਂ ਦੇ ਧਰਨੇ ਜਾਂ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।