ਬੰਗਾਲ ਦੀ ਖਾੜੀ ਵਿੱਚ ਐਤਵਾਰ ਨੂੰ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ
Bengal,02, September, 2024,(Azad Soch News):- ਬੰਗਾਲ ਦੀ ਖਾੜੀ ਵਿੱਚ ਐਤਵਾਰ ਨੂੰ ਭੂਚਾਲ (Earthquake) ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ,ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਨੂੰ ਐਤਵਾਰ ਸਵੇਰੇ 9.12 ਵਜੇ ਮਹਿਸੂਸ ਕੀਤਾ ਗਿਆ।ਇਹ ਪਹਿਲਾ ਮੌਕਾ ਨਹੀਂ ਹੈ, ਜਦੋਂ ਬੰਗਾਲ ਦੀ ਖਾੜੀ (Bay of Bengal) ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਇਸ ਸਾਲ ਅਪ੍ਰੈਲ ਮਹੀਨੇ ਵਿੱਚ ਵੀ ਇੱਥੇ ਝਟਕੇ ਰਿਕਾਰਡ ਕੀਤੇ ਗਏ ਸਨ। 11 ਅਪ੍ਰੈਲ ਨੂੰ ਬੰਗਾਲ ਦੀ ਖਾੜੀ ਵਿੱਚ 4.2 ਤੀਬਰਤਾ ਵਾਲਾ ਭੂਚਾਲ ਆਇਆ ਸੀ। ਇਸਦੀ ਡੂੰਘਾਈ ਵੀ 10 ਕਿਮੀ. ਦੀ ਸੀ। ਝਟਕਿਆਂ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੈ। ਇੱਥੇ ਆਮ ਤੌਰ ‘ਤੇ ਲਗਭਗ ਹਰ ਮਹੀਨੇ ਹੀ ਭੂਚਾਲ ਦੇ ਝਟਕੇ ਰਿਕਾਰਡ ਹੁੰਦੇ ਰਹੇ ਹਨ।ਭੂਚਾਲ ਦਾ ਕੇਂਦਰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਅੰਡੇਮਾਨ ਨਿਕੋਬਾਰ ਦੀਪ (Andaman Nicobar Islands) ਦੇ ਪਰਕਾ ਪਿੰਡ ਤੋਂ 135 ਕਿਮੀ. ਸਮੁੰਦਰ ਤੱਟ ਦੀ ਗਹਿਰਾਈ ਵਿੱਚ ਸੀ। ਸਮੁੰਦਰ ਤੱਟ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਭੂਚਾਲ ਦਾ ਕੇਂਦਰ ਸਥਿਤ ਸੀ। ਅੰਡੇਮਾਨ (Andaman) ਦੇ ਕਰੀਬ ਕੇਂਦਰ ਹੋਣ ਕਾਰਨ ਉੱਥੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।