ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ

ਭਾਰਤੀਆਂ ਸਮੇਤ ਸਾਰੇ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਬਜਾਏ ਈ-ਵੀਜ਼ਾ ਦੀ ਵਰਤੋਂ ਕਰਨ ਦੀ ਅਪੀਲ ਕੀਤੀ

ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ

British,19,Sep,2024,(Azad Soch News):- ਬਰਤਾਨੀਆਂ ਨੇ ਬੁਧਵਾਰ ਨੂੰ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਅਤੇ ਭਾਰਤੀਆਂ ਸਮੇਤ ਸਾਰੇ ਪ੍ਰਵਾਸੀਆਂ ਨੂੰ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਬਜਾਏ ਈ-ਵੀਜ਼ਾ (E-Visa) ਦੀ ਵਰਤੋਂ ਕਰਨ ਦੀ ਅਪੀਲ ਕੀਤੀ,ਬਰਤਾਨੀਆਂ ਦੀਆਂ ਸਰਹੱਦਾਂ ਅਤੇ ਇਮੀਗ੍ਰੇਸ਼ਨ ਪ੍ਰਣਾਲੀ ’ਤੇ ਪੂਰੀ ਤਰ੍ਹਾਂ ਡਿਜੀਟਲ *Digital) ਹੋਣ ਦੀ ਯੋਜਨਾ ਦੇ ਹਿੱਸੇ ਵਜੋਂ ਭੌਤਿਕ ਬਾਇਓਮੈਟ੍ਰਿਕ ਰਿਹਾਇਸ਼ੀ ਪਰਮਿਟ (ਬੀ.ਆਰ.ਪੀ.) (BRP) ਜਾਂ ਬਾਇਓਮੈਟ੍ਰਿਕ ਰਿਹਾਇਸ਼ੀ ਕਾਰਡ (ਬੀ.ਆਰ.ਸੀ.) (BRP) ਦੀ ਵਰਤੋਂ ਕਰਨ ਵਾਲਿਆਂ ਨੂੰ ਅਗਲੇ ਸਾਲ ਤਕ ਪੂਰੀ ਤਰ੍ਹਾਂ ਆਨਲਾਈਨ ਪ੍ਰਣਾਲੀ (Online System) ਵਿਚ ਲਿਆਂਦਾ ਜਾਵੇਗਾ,ਜ਼ਿਆਦਾਤਰ ਬੀ.ਆਰ.ਪੀਜ਼ ਇਸ ਸਾਲ ਦੇ ਅੰਤ ਤਕ ਜਾਰੀ ਕਰ ਦਿਤੇ ਜਾਣਗੇ,ਉਨ੍ਹਾਂ ਨੂੰ ਕਈ ਪੜਾਵਾਂ ’ਚ ਆਨਲਾਈਨ ਪ੍ਰਣਾਲੀ ’ਚ ਲਿਆਂਦਾ ਜਾ ਰਿਹਾ ਹੈ,ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਇਮੀਗ੍ਰੇਸ਼ਨ ਦਸਤਾਵੇਜ਼ (Immigration Documents) ਹਨ, ਉਨ੍ਹਾਂ ਨੂੰ ਈ-ਵੀਜ਼ਾ (E-Visa) ਅਪਣਾਉਣ ਲਈ ਤੁਰਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ 

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ