ਅਮਰੀਕਾ 'ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ
By Azad Soch
On

USA,01 JAN,2025,(Azad Soch News):- ਅਮਰੀਕਾ 'ਚ ਭਾਰਤੀ H1B ਵੀਜ਼ਾ ਧਾਰਕਾਂ ਦੇ ਵਿਰੋਧ ਨੂੰ ਲੈ ਕੇ ਕੇਂਦਰ ਸਰਕਾਰ ਚੌਕਸ ਹੋ ਗਈ ਹੈਜਾਣਕਾਰੀ ਅਨੁਸਾਰ ਭਾਰਤੀ ਵਿਦੇਸ਼ ਮੰਤਰਾਲਾ, ਆਈਟੀ ਮੰਤਰਾਲਾ ਅਤੇ ਵਣਜ ਵਿਭਾਗ ਅਮਰੀਕਾ 'ਚ ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਭਾਰਤੀ ਪੇਸ਼ੇਵਰਾਂ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ,ਇਕ ਸਰਕਾਰੀ ਸੂਤਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੀ ਸਥਿਤੀ ਨਹੀਂ ਹੋਣੀ ਚਾਹੀਦੀ ਜਿੱਥੇ ਸਾਡੇ ਭਾਰਤੀ ਪੇਸ਼ੇਵਰਾਂ ਨੂੰ ਅਮਰੀਕਾ ’ਚ ਰਹਿਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਸਰਕਾਰ ਇਸ ਨੂੰ ਲੈ ਕੇ ਚਿੰਤਤ ਹੈ। ਆਈਟੀ ਮੰਤਰਾਲੇ ਨੇ ਵੱਡੀਆਂ ਸਾਫ਼ਟਵੇਅਰ ਕੰਪਨੀਆਂ (Software Companies) ਤੋਂ ਪੁੱਛਿਆ ਹੈ ਕਿ ਅਮਰੀਕਾ 'ਚ ਇਸ ਵੀਜ਼ੇ ਨੂੰ ਲੈ ਕੇ ਕੀ ਸਥਿਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਬਾਹਰੀ ਕਾਰਨ ਕਰ ਕੇ ਭਾਰਤ ਅਤੇ ਅਮਰੀਕਾ ਵਿਚਾਲੇ ਕਾਨੂੰਨੀ ਢਾਂਚੇ ਵਿਚ ਕੋਈ ਸਮੱਸਿਆ ਪੈਦਾ ਹੋਵੇ। ਅਮਰੀਕਾ ਤੋਂ ਵੀ ਅਜਿਹਾ ਨਹੀਂ ਹੋਣਾ ਚਾਹੀਦਾ।
Related Posts
Latest News

05 May 2025 20:56:08
ਚੰਡੀਗੜ੍ਹ, 5 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ...