ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਨਾਗਰਿਕਤਾ ਦੇਣ ਦੇ ਪ੍ਰੋਗਰਾਮ 'ਤੇ ਕੋਰਟ ਨੇ ਲਗਾਈ ਰੋਕ

ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਝਟਕਾ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਨਾਗਰਿਕਤਾ ਦੇਣ ਦੇ ਪ੍ਰੋਗਰਾਮ 'ਤੇ ਕੋਰਟ ਨੇ ਲਗਾਈ ਰੋਕ

America,28,August 2024,(Azad Soch News):- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ (US President Joe Biden) ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ ਅਦਾਲਤ ਵੱਲੋਂ ਰੋਕ ਦਿੱਤਾ ਗਿਆ ਹੈ,ਇਸ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਗੈਰ-ਕਾਨੂੰਨੀ ਪਰਵਾਸ ਇੱਕ ਅਹਿਮ ਮੁੱਦਾ ਹੈ,ਜਿਸ ਵਿੱਚ ਰਾਸ਼ਟਰਪਤੀ ਬਾਈਡੇਨ ਨੇ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਕਾਨੂੰਨੀ ਨਾਗਰਿਕਤਾ ਪ੍ਰਦਾਨ ਕਰੇਗਾ,ਪਰ ਇਸ ਪ੍ਰੋਗਰਾਮ ਨੂੰ ਫਿਲਹਾਲ ਟੈਕਸਾਸ ਵਿੱਚ ਇੱਕ ਜੱਜ ਨੇ ਰੋਕ ਦਿੱਤਾ ਹੈ।

ਬਾਈਡੇਨ ਪ੍ਰਸ਼ਾਸਨ (Biden Administration) ਦੇ ਪ੍ਰੋਗਰਾਮ ਦਾ ਰਿਪਬਲਿਕਨਾਂ (Republicans) ਵੱਲੋਂ ਵਿਰੋਧ ਕੀਤਾ ਗਿਆ ਹੈ,ਟੈਕਸਾਸ ਵਿੱਚ ਇੱਕ ਸੰਘੀ ਜੱਜ ਨੇ ਸੋਮਵਾਰ ਨੂੰ ਬਾਈਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ,ਇਹ ਪ੍ਰੋਗਰਾਮ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਪੰਜ ਲੱਖ ਗੈਰ-ਦਸ਼ਤਾਵੇਜ਼ੀ ਪ੍ਰਵਾਸੀਆਂ ਲਈ ਅਮਰੀਕਾ ਦੀ ਨਾਗਰਿਕਤਾ ਪ੍ਰਦਾਨ ਕਰ ਸਕਦਾ ਸੀ। ਟੈਕਸਾਸ (Texas) ਦੇ ਅਗਵਾਈ ਹੇਠ 16 ਰਾਜਾਂ ਵੱਲੋਂ ਦਾਇਰ ਮੁਕੱਦਮੇ ਵਿਚ ਦਲੀਲ ਦਿੱਤੀ ਗਈ ਹੈ ਕਿ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗਰੀਨ ਕਾਰਡ ਮਿਲਣ ਨਾਲ ਸੂਬਾ ਸਰਕਾਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ ਅਤੇ ਅਜਿਹੇ ਵਿਚ ਫੈਡਰਲ ਸਰਕਾਰ ਦੀ ਯੋਜਨਾ ਰੱਦ ਕਰ ਦਿਤੀ ਜਾਵੇ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ