ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਨੇ ਭਾਰਤੀ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
Dhaka,13 JAN,2025,(Azad Soch News):- ਵਿਦੇਸ਼ ਸਕੱਤਰ ਮੁਹੰਮਦ ਜਸ਼ਿਮ ਉਦੀਨ (Foreign Secretary Muhammad Jashim Uddin) ਨੇ ਐਤਵਾਰ ਨੂੰ ਵਿਦੇਸ਼ ਮੰਤਰਾਲੇ ’ਚ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ (Indian High Commissioner Pranay Verma) ਨਾਲ ਮੁਲਾਕਾਤ ਦੌਰਾਨ ਸਰਹੱਦ ’ਤੇ ਤਣਾਅ ਨੂੰ ਲੈ ਕੇ ਬੰਗਲਾਦੇਸ਼ ਤੋਂ ‘ਡੂੰਘੀ ਚਿੰਤਾ’ ਜ਼ਾਹਰ ਕੀਤੀ,ਸਰਕਾਰੀ ਸਮਾਚਾਰ ਏਜੰਸੀ ਬੀ.ਐਸ.ਐਸ. (B.S.S.) ਨੇ ਪਹਿਲਾਂ ਦਸਿਆ ਸੀ ਕਿ ਵਰਮਾ ਨੂੰ ਵਿਦੇਸ਼ ਮੰਤਰਾਲੇ ਨੇ ਸਰਹੱਦ ’ਤੇ ਵਧਦੇ ਤਣਾਅ ’ਤੇ ਚਰਚਾ ਕਰਨ ਲਈ ਤਲਬ ਕੀਤਾ ਸੀ,ਹਾਲਾਂਕਿ ਵਿਦੇਸ਼ ਮੰਤਰਾਲੇ ਵਲੋਂ ਜਾਰੀ ਪ੍ਰੈਸ ਬਿਆਨ ’ਚ ਇਸ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ,ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਵਿਦੇਸ਼ ਸਕੱਤਰ ਰਾਜਦੂਤ ਮੁਹੰਮਦ ਜਸੀਮ ਉਦੀਨ ਨੇ ਬੰਗਲਾਦੇਸ਼-ਭਾਰਤ ਸਰਹੱਦ ’ਤੇ ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) (BSF) ਦੀਆਂ ਹਾਲੀਆ ਗਤੀਵਿਧੀਆਂ ’ਤੇ ਬੰਗਲਾਦੇਸ਼ ਸਰਕਾਰ ਦੀ ਤਰਫੋਂ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨਾਲ ਵਿਦੇਸ਼ ਮੰਤਰਾਲੇ ’ਚ ਅਪਣੇ ਦਫਤਰ ’ਚ ਸਖਤ ਚਿੰਤਾ ਜ਼ਾਹਰ ਕੀਤੀ,ਵਰਮਾ ਸਥਾਨਕ ਸਮੇਂ ਅਨੁਸਾਰ ਦੁਪਹਿਰ ਕਰੀਬ 3 ਵਜੇ ਵਿਦੇਸ਼ ਮੰਤਰਾਲੇ ਪਹੁੰਚੇ,ਵਿਦੇਸ਼ ਸਕੱਤਰ ਨਾਲ ਉਨ੍ਹਾਂ ਦੀ ਮੁਲਾਕਾਤ ਲਗਭਗ 45 ਮਿੰਟ ਤਕ ਚੱਲੀ।